19.7 C
Toronto
Friday, September 25, 2026
spot_img
HomeਕੈਨੇਡਾFrontਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ...

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਫੈਸਲਾ

ਪੰਚਕੂਲਾ/ਬਿਊਰੋ ਨਿਊਜ਼

ਸ੍ਰੀ ਹਰਿਮੰਦਰ ਸਾਹਿਬ ਤੋਂ ਬਾਅਦ ਪੰਚਕੂਲਾ ਸਥਿਤ ਗੁਰਦੁਆਰਾ ਨਾਢਾ ਸਾਹਿਬ ਤੋਂ ਵੀ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਰਤਸਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਨ ਆਪਣੇ ਯੂ-ਟਿਊਬ ਚੈਨਲ ’ਤੇ ਸ਼ੁਰੂ ਕਰਨ ਤੋਂ ਬਾਅਦ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਪੰਚਕੂਲਾ ਦੇ ਗੁਰਦੁਆਰਾ ਨਾਢਾ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਰੋਜ਼ਾਨਾ ਸਿੱਧਾ ਪ੍ਰਸਾਰਨ ਸ਼ੁਰੂ ਕਰ ਦਿੱਤਾ ਹੈ। ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਜਨਰਲ ਸਕੱਤਰ ਰਮਨੀਕ ਸਿੰਘ ਨੇ ਦੱਸਿਆ ਕਿ ਕਮੇਟੀ ਦਾ ਚਾਰਜ ਸੰਭਾਲਣ ਤੋਂ ਬਾਅਦ ਅਸੀਂ ਪਹਿਲਾ ਫੈਸਲਾ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਸ਼ੁਰੂ ਕਰਨ ਦਾ ਕੀਤਾ ਹੈ, ਜੋ ਅੱਜ ਸੋਮਵਾਰ ਤੋਂ ਸ਼ੁਰੂ ਹੋਇਆ ਹੈ। ਗੁਰਬਾਣੀ ਕੀਰਤਨ ਦਾ ਹੁਣ ਦੁਨੀਆ ਭਰ ਦੇ 63 ਦੇਸ਼ਾਂ ਵਿੱਚ ਤੜਕੇ 2.45 ਵਜੇ ਤੋਂ ਸਵੇਰੇ 8 ਵਜੇ ਤੱਕ ਸਿੱਧਾ ਪ੍ਰਸਾਰਨ ਕੀਤਾ ਜਾ ਰਿਹਾ ਹੈ ਅਤੇ ਇਹ ਸਾਰੇ ਪ੍ਰਮੁੱਖ ਪਲੇਟਫਾਰਮਾਂ ’ਤੇ ਉਪਲਬਧ ਹੈ। ਗੁਰਬਾਣੀ ਦਾ ਪ੍ਰਸਾਰਨ ਕਮੇਟੀ ਦੇ ਸੋਸ਼ਲ ਮੀਡੀਆ ਪੇਜ ਅਤੇ ਯੂਟਿਊਬ ਚੈਨਲ ’ਤੇ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਅਧਿਕਾਰ ਐੱਚ.ਐੱਸ.ਜੀ.ਐੱਮ.ਸੀ. ਕੋਲ ਰਹਿਣਗੇ। ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ 24 ਜੁਲਾਈ ਨੂੰ ‘ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮਿ੍ਰਤਸਰ’ ਨਾਂ ਦਾ ਆਪਣਾ ਯੂ-ਟਿਊਬ ਚੈਨਲ ਸ਼ੁਰੂ ਕੀਤਾ ਸੀ।

RELATED ARTICLES
POPULAR POSTS