24.3 C
Toronto
Wednesday, August 19, 2026
spot_img
HomeਕੈਨੇਡਾFrontਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਅੰਮਿ੍ਰਤਸਰ/ਬਿਊਰੋ ਨਿਊਜ਼

ਡੇਰਾ ਬਿਆਸ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ ਅਤੇ ਉਨ੍ਹਾਂ ਨੇ ਸੰਪਰਦਾ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਮਿਲੀ ਜਾਣਕਾਰੀ ਮੁਤਾਬਕ ਇਸ ਮੌਕੇ ਦੋਵਾਂ ਨੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸੋਮਵਾਰ ਸਵੇਰੇ ਕਰੀਬ 10 ਵਜੇ ਡੇਰਾ ਬਿਆਸ ਪਹੁੰਚੇ ਸਨ। ਸੀਐਮ ਖੱਟਰ ਰਾਧਾ ਸੁਆਮੀ ਹੈਡਕੁਆਰਟਰ ਦੀ ਲਾਇਬ੍ਰੇਰੀ ਅਤੇ ਹੋਰ ਸਥਾਨਾਂ ’ਤੇ ਵੀ ਗਏ। ਸੀਐਮ ਖੱਟਰ ਨੇ ਡੇਰਾ ਬਿਆਸ ਵਲੋਂ ਸਮਾਜ ਸੇਵਾ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ।  ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਡੇਰਾ ਬਿਆਸ ਵਲੋਂ ਪੰਜਾਬ ਵਿਚ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਰਾਹਤ ਫੰਡ ਵਿਚ ਦੋ ਕਰੋੜ ਰੁਪਏ ਦਾ ਯੋਗਦਾਨ ਵੀ ਪਾਇਆ ਗਿਆ ਸੀ।

RELATED ARTICLES
POPULAR POSTS