Breaking News
Home / ਕੈਨੇਡਾ / Front / ਭਾਰਤ ਦੀ ਪਾਕਿਸਤਾਨ ‘ਤੇ ਸਭ ਤੋਂ ਵੱਡੀ ਜਿੱਤ: ਏਸ਼ੀਆ ਕੱਪ ‘ਚ 228 ਦੌੜਾਂ ਨਾਲ ਹਰਾਇਆ

ਭਾਰਤ ਦੀ ਪਾਕਿਸਤਾਨ ‘ਤੇ ਸਭ ਤੋਂ ਵੱਡੀ ਜਿੱਤ: ਏਸ਼ੀਆ ਕੱਪ ‘ਚ 228 ਦੌੜਾਂ ਨਾਲ ਹਰਾਇਆ

ਭਾਰਤ ਦੀ ਪਾਕਿਸਤਾਨ ‘ਤੇ ਸਭ ਤੋਂ ਵੱਡੀ ਜਿੱਤ: ਏਸ਼ੀਆ ਕੱਪ ‘ਚ 228 ਦੌੜਾਂ ਨਾਲ ਹਰਾਇਆ

ਵਿਰਾਟ ਕੋਹਲੀ ਨੇ ਵਨਡੇ ਦਾ ਸਬ ਤੋਂ ਤੇਜ 47 ਵਾਂ ਸੈਂਕੜਾਂ ਲਗਾ ਕੇ ਸਚਿਨ ਤੇਂਦੁਲਕਰ ਦਾ ਰਿਕਾਰਡ ਤੋੜ ਦਿੱਤਾ

ਬਿਓਰੋ ਨੀਊਜ਼:

ਭਾਰਤ ਨੇ ਪਾਕਿਸਤਾਨ ਤੇ ਸਬ ਤੋਂ ਵੱਡੀ ਜਿੱਤ ਹਾਸਿਲ ਕਰ ਕੇ ਫਿਰ ਤੋਂ ਇਹ ਸਾਬਿਤ ਕਰ ਦਿੱਤਾ ਕੇ ਪਿਓ – ਪਿਓ ਹੀ ਹੁੰਦਾ ਤੇ ਪੁੱਤ – ਪੁੱਤ  ਹੁੰਦਾ , ਇਸ ਤੋਂ ਪਹਿਲਾਂ 2008 ‘ਚ ਭਾਰਤ ਨੇ ਮੀਰਪੁਰ ਮੈਦਾਨ ‘ਤੇ ਪਾਕਿਸਤਾਨ ਨੂੰ 140 ਦੌੜਾਂ ਨਾਲ ਹਰਾਇਆ ਸੀ। ਅਤੇ ਇਸ ਵਾਰ ਟੀਮ ਨੇ ਵਨਡੇ ਏਸ਼ੀਆ ਕੱਪ ਦੇ ਸੁਪਰ-4 ਮੈਚ ‘ਚ ਪਾਕਿਸਤਾਨ ਨੂੰ ਰਿਕਾਰਡ 228 ਦੌੜਾਂ ਨਾਲ ਹਰਾਇਆ।

ਕੋਲੰਬੋ ਦੇ ਆਰ ਪ੍ਰੇਮਦਾਸਾ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 50 ਓਵਰਾਂ ‘ਚ ਦੋ ਵਿਕਟਾਂ ‘ਤੇ 356 ਦੌੜਾਂ ਬਣਾਈਆਂ। ਜਵਾਬ ‘ਚ ਪਾਕਿਸਤਾਨ ਦੀ ਟੀਮ 32 ਓਵਰਾਂ ‘ਚ 128 ਦੌੜਾਂ ਹੀ ਬਣਾ ਸਕੀ। ਨਸੀਮ ਸ਼ਾਹ ਅਤੇ ਹੈਰਿਸ ਰਾਊਫ ਸੱਟ ਕਾਰਨ ਟੀਮ ਵਿੱਚ ਨਹੀਂ ਖੇਡੇ।

ਵਿਰਾਟ ਕੋਹਲੀ ਅਤੇ ਕੇਐਲ ਰਾਹੁਲ ਨੇ ਏਸ਼ੀਆ ਕੱਪ ਦੀ ਸਭ ਤੋਂ ਵੱਡੀ ਸਾਂਝੇਦਾਰੀ ਦਾ ਰਿਕਾਰਡ ਬਣਾਇਆ ਹੈ। ਦੋਵਾਂ ਨੇ ਤੀਜੇ ਵਿਕਟ ਲਈ 194 ਗੇਂਦਾਂ ‘ਤੇ 233 ਦੌੜਾਂ ਦੀ ਅਜੇਤੂ ਸਾਂਝੇਦਾਰੀ ਕੀਤੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਮੁਹੰਮਦ ਹਫੀਜ਼ ਅਤੇ ਨਾਸਿਰ ਜਮਸ਼ੇਦ ਨੇ 2012 ‘ਚ ਭਾਰਤ ਖਿਲਾਫ 224 ਦੌੜਾਂ ਦੀ ਓਪਨਿੰਗ ਸਾਂਝੇਦਾਰੀ ਕੀਤੀ ਸੀ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।