ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਦੇ ਅਸਤੀਫੇ ਨੇ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵਧਾਈਆਂ September 12, 2023 ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਦੇ ਅਸਤੀਫੇ ਨੇ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵਧਾਈਆਂ ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਲਗਾਏ ਆਰੋਪ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਇਕ ਪਾਸੇ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਵਿਚ ਜੁਟਿਆ ਹੋਇਆ ਹੈ। ਉਧਰ ਦੂਜੇ ਪਾਸੇ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਪਾਰਟੀ ਛੱਡ ਕੇ ਜਾਣਾ, ਅਜੇ ਵੀ ਜਾਰੀ ਹੈ। ਜਿਸ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸੋਚਣ ਲਈ ਮਜਬੂਰ ਹੋ ਗਏ ਹਨ। ਇਸਦੇ ਚੱਲਦਿਆਂ ਅੰਮਿ੍ਰਤਸਰ ਵਿਚ ਬਿਕਰਮ ਸਿੰਘ ਮਜੀਠੀਆ ਦੇ ਦੋ ਕਰੀਬੀਆਂ ਗੁਰਸ਼ਰਨ ਸਿੰਘ ਛੀਨਾ ਅਤੇ ਗੁਰਪ੍ਰਤਾਪ ਸਿੰਘ ਟਿੱਕਾ ਨੇ ਵੀ ਪਾਰਟੀ ’ਚੋਂ ਅਸਤੀਫਾ ਦੇ ਦਿੱਤਾ ਹੈ। ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਯੂਥ ਆਗੂ ਗੁਰਸ਼ਰਨ ਸਿੰਘ ਛੀਨਾ ਨੇ ਇਕ ਹੀ ਦਿਨ ਪਾਰਟੀ ’ਚੋਂ ਅਸਤੀਫਾ ਦਿੱਤਾ, ਜਿਸ ਕਾਰਨ ਸ਼ੋ੍ਰਮਣੀ ਅਕਾਲੀ ਦਲ ਦੀਆਂ ਮੁਸ਼ਕਲਾਂ ਹੋਰ ਵੀ ਵਧ ਗਈਆਂ ਹਨ। ਗੁਰਪ੍ਰਤਾਪ ਸਿੰਘ ਟਿੱਕਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਆਪਣੇ ਅਸਤੀਫੇ ਦੇ ਸਬੰਧ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੱਤਰ ਵੀ ਲਿਖਿਆ ਹੈ ਅਤੇ ਪਾਰਟੀ ਵਿਚ ਭਾਈ-ਭਤੀਜਾਵਾਦ ਦੇ ਆਰੋਪ ਲਗਾਏ ਹਨ। ਟਿੱਕਾ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿਚ ਭਵਿੱਖ ਦੀ ਰਣਨੀਤੀ ਤੈਅ ਕਰਨਗੇ। ਇਸੇ ਦੌਰਾਨ ਗੁਰਸ਼ਰਨ ਸਿੰਘ ਛੀਨਾ ਨੇ ਵੀ ਪਾਰਟੀ ਵਿਚ ਉਨ੍ਹਾਂ ਨੂੰ ਨਜ਼ਰਅੰਦਾਜ਼ ਕਰਨ ਦੇ ਆਰੋਪ ਲਗਾਏ ਹਨ। ਛੀਨਾ ਨੇ ਕਿਹਾ ਕਿ ਉਨ੍ਹਾਂ ਦੀਆਂ ਤਿੰਨ ਪੀੜ੍ਹੀਆਂ ਅਤੇ ਉਨ੍ਹਾਂ ਦੇ 20 ਸਾਲ ਵਿਸ਼ਵਾਸਘਾਤ ਦੀ ਭੇਟ ਚੜ੍ਹ ਗਏ ਹਨ। ਜਿਸਦੇ ਚੱਲਦਿਆਂ ਉਨ੍ਹਾਂ ਨੇ ਸ਼ੋ੍ਰਮਣੀ ਅਕਾਲੀ ਦਲ ਵਿਚੋਂ ਅਸਤੀਫਾ ਦਿੱਤਾ ਹੈ। 2023-09-12 Parvasi Chandigarh Share Facebook Twitter Google + Stumbleupon LinkedIn Pinterest