16.4 C
Toronto
Monday, September 15, 2025
spot_img
HomeਕੈਨੇਡਾFrontਚੰਡੀਗੜ੍ਹ ਦੇ 1500 ਸਰਕਾਰੀ ਭਵਨਾਂ ’ਤੇ ਲੱਗਣਗੇ ਸੋਲਰ ਪੈਨਲ

ਚੰਡੀਗੜ੍ਹ ਦੇ 1500 ਸਰਕਾਰੀ ਭਵਨਾਂ ’ਤੇ ਲੱਗਣਗੇ ਸੋਲਰ ਪੈਨਲ

ਚੰਡੀਗੜ੍ਹ ਦੇ 1500 ਸਰਕਾਰੀ ਭਵਨਾਂ ’ਤੇ ਲੱਗਣਗੇ ਸੋਲਰ ਪੈਨਲ

ਦਸੰਬਰ ਮਹੀਨੇ ਤੱਕ 75 ਮੈਗਾਵਟ ਬਿਜਲੀ ਉਤਪਾਦਨ ਦਾ ਟੀਚਾ

ਚੰਡੀਗੜ੍ਹ/ਬਿਊਰੋ ਨਿਊਜ਼

‘ਦ ਚੰਡੀਗੜ੍ਹ ਰੀਨਿਊੁਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ’ ਕਮੇਟੀ ਨੇ ਚੰਡੀਗੜ੍ਹ ਵਿਚ ਦਸੰਬਰ ਮਹੀਨੇ ਤੱਕ 75 ਮੈਗਾਵਾਟ ਵਾਧੂ ਬਿਜਲੀ ਉਤਪਾਦਨ ਦਾ ਟੀਚਾ ਰੱਖਿਆ ਹੈ। ਇਸਦੇ ਲਈ ਚੰਡੀਗੜ੍ਹ ਸ਼ਹਿਰ ਦੀਆਂ ਸਰਕਾਰੀ ਇਮਾਰਤਾਂ ’ਤੇ ਸੋਲਰ ਪੈਨਲ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਵਿਭਾਗ ਵਲੋਂ ਇਸਦੇ ਲਈ 20 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਗਿਆ ਹੈ। ਇਸ ਵਿਚ ਕਰੀਬ 1500 ਸਰਕਾਰੀ ਘਰਾਂ ’ਤੇ ਸੋਲਰ ਪੈਨਲ ਲਗਾਏ ਜਾਣਗੇ। ਇਹ ਸਰਕਾਰੀ ਮਕਾਨ ਸੈਕਟਰ 7, 27, 19 ਅਤੇ 23 ਵਿੱਚ ਬਣੇ ਹੋਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਪਹਿਲਾਂ ਹੀ 500 ਗਜ਼ ਦੇ ਅੰਦਰ ਵਾਲੇ ਘਰਾਂ ਲਈ ਛੱਤਾਂ ’ਤੇ ਸੋਲਰ ਪੈਨਲ ਲਗਾਉਣਾ ਲਾਜ਼ਮੀ ਕਰ ਦਿੱਤਾ ਸੀ। ਇਸ ਕਰਕੇ ਚੰਡੀਗੜ੍ਹ ਸ਼ਹਿਰ ਦੇਸ਼ ਦੇ ਸਾਰੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ ਸਭ ਤੋਂ ਵੱਡਾ ਸੂਰਜੀ ਊਰਜਾ ਪੈਦਾ ਕਰਨ ਵਾਲਾ ਰਾਜ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ 2025 ਤੱਕ 100 ਮੈਗਾਵਾਟ ਸਮਰੱਥਾ ਵਾਲੇ ਸੋਲਰ ਪੈਨਲ ਲਗਾਉਣ ਦਾ ਟੀਚਾ ਰੱਖਿਆ ਹੈ।

RELATED ARTICLES
POPULAR POSTS