Breaking News
Home / ਕੈਨੇਡਾ / Front / ਮਿਸ਼ਨ ਰੋਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮਿਸ਼ਨ ਰੋਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਮਿਸ਼ਨ ਰੋਜ਼ਗਾਰ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਨੇ 249 ਉਮੀਦਵਾਰਾਂ ਨੂੰ ਦਿੱਤੇ ਨਿਯੁਕਤੀ ਪੱਤਰ

ਪੰਜਾਬ ਸਰਕਾਰ ਨੇ ਇਕ ਸਾਲ ਅੰਦਰ 36 ਹਜ਼ਾਰ ਨੌਕਰੀਆਂ ਦੇਣ ਦਾ ਅੰਕੜਾ ਕੀਤਾ ਪਾਰ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਮਿਸ਼ਨ ਰੋਜ਼ਗਾਰ ਤਹਿਤ ਸੂਬੇ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸੇ ਮੁਹਿੰਮ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ 249 ਨਵਨਿਯੁਕਤ ਉਮੀਦਵਾਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਅਤੇ ਇਹ ਪ੍ਰੋਗਰਾਮ ਚੰਡੀਗੜ੍ਹ ਸਥਿਤ ਮਿਊਂਸੀਪਲ ਭਵਨ ਵਿਖੇ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅੱਜ ਦਾ ਦਿਨ ਸਪੈਸ਼ਲ ਦਿਨ ਹੈ ਕਿਉਂਕਿ ਪੰਜਾਬ ਸਰਕਾਰ ਨੇ 36000 ਨੌਕਰੀਆਂ ਦਾ ਅੰਕੜਾ ਪਾਰ ਕਰ ਲਿਆ ਹੈ। ਅੱਜ ਦੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ ਕੁੱਲ 36 ਹਜ਼ਾਰ 97 ਨੌਕਰੀਆਂ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਕ ਸਾਲ ਦੌਰਾਨ ਕਈ ਲੜਕੇ-ਲੜਕੀਆਂ ਨੂੰ ਤਿੰਨ-ਤਿੰਨ ਸਰਕਾਰੀ ਨੌਕਰੀਆਂ ਦੇਣ ਦੀ ਗੱਲ ਵੀ ਆਖੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਕਈ ਉਮੀਦਵਾਰ ਅਜਿਹੇ ਹਨ ਜਿਨ੍ਹਾਂ ਨੇ ਪਹਿਲਾਂ ਕਲਰਕ ਦਾ ਇਮਤਿਹਾਨ ਪਾਸ ਕੀਤਾ, ਫਿਰ ਹੈਡ ਕਲਰਕ ਦਾ ਅਤੇ ਹੁਣ ਐਸਡੀਓ ਦਾ ਇਮਤਿਹਾਨ ਪਾਸ ਕਰਕੇ ਨੌਕਰੀ ਹਾਸਲ ਕੀਤੀ ਹੈ। ਉਨ੍ਹਾਂ ਨਵਨਿਯੁਕਤ ਉਮੀਦਵਾਰਾਂ ਨੂੰ ਕਿਹਾ ਕਿ ਕੋਈ ਵੀ ਨੌਕਰੀ ਮਿਲਣਾ ਕੋਈ ਆਖਰੀ ਪੜਾਅ ਨਹੀਂ ਹੁੰਦਾ। ਉਨ੍ਹਾਂ ਨੌਜਵਾਨਾਂ ਨੂੰ ਪੀਸੀਐਸ ਅਤੇ ਯੂਪੀਐਸਸੀ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਅੰਦਰ ਯੂਪੀਐਸਸੀ ਦੇ ਅੱਠ ਪ੍ਰੀਖਿਆ ਕੇਂਦਰ ਖੋਲ੍ਹਣ ਜਾ ਰਹੀ ਜਿੱਥੇ ਬਿਲਕੁਲ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ।

Check Also

ਬਜਟ ਇਜਲਾਸ ਤੋਂ ਪਹਿਲਾਂ ਨਵੀਂ ਦਿੱਲੀ ’ਚ ਸਰਬ ਪਾਰਟੀ ਬੈਠਕ

ਕਾਂਗਰਸ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਲਈ ਡਿਪਟੀ ਸਪੀਕਰ ਦਾ ਅਹੁਦਾ ਮੰਗਿਆ ਨਵੀਂ ਦਿੱਲੀ/ਬਿਊਰੂ …