Breaking News
Home / ਕੈਨੇਡਾ / Front / ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਦੇ ਦੋ ਸ਼ਰਧਾਲੂਆਂ ਦੀ ਮੌਤ

ਪ੍ਰਸ਼ਾਸਨ ਨੇ ਸ਼ਰਧਾਲੂਆਂ ਨੂੰ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ

ਨਵੀਂ ਦਿੱਲੀ/ਬਿਊਰੋ ਨਿਊਜ਼

ਉਤਰ ਪ੍ਰਦੇਸ਼ ਦੀ ਪਵਿੱਤਰ ਮਣੀਮਹੇਸ਼ ਯਾਤਰਾ ਦੌਰਾਨ ਪੰਜਾਬ ਨਾਲ ਸਬੰਧਤ ਦੋ ਸ਼ਰਧਾਲੂਆਂ ਦੀ ਮੌਤ ਹੋ ਗਈ ਹੈ। ਇਨ੍ਹਾਂ ਵਿਚੋਂ ਇਕ ਅੰਮਿ੍ਰਤਸਰ ਅਤੇ ਦੂਜਾ ਪਠਾਨਕੋਟ ਨਾਲ ਸਬੰਧਤ ਸੀ। ਲੰਘੇ ਕੱਲ੍ਹ ਗੌਰੀਕੁੰਡ ’ਚ ਆਕਸੀਜਨ ਦੀ ਕਮੀ ਕਾਰਨ ਜਰਨੈਲ ਸਿੰਘ ਨਾਮ ਦੇ ਵਿਅਕਤੀ ਨੇ ਦਮ ਤੋੜਿਆ ਅਤੇ ਇਸ ਤੋਂ ਬਾਅਦ ਰਵੀਕਾਂਤ ਨਾਮ ਦੇ ਵਿਅਕਤੀ ਦੀ ਹੱਡਸਰ ਵਿਖੇ ਖੱਡ ਵਿਚ ਡਿੱਗਣ ਕਾਰਨ ਜਾਨ ਚਲੇ ਗਈ। ਮੀਡੀਆ ਤੋਂ ਮਿਲੀ ਜਾਣਕਾਰੀ ਅਨੁਸਾਰ ਰਵੀਕਾਂਤ ਅੰਮਿ੍ਰਤਸਰ ਅਤੇ ਜਰਨੈਲ ਸਿੰਘ ਪਠਾਨਕੋਟ ਦਾ ਰਹਿਣ ਵਾਲਾ ਸੀ। ਇਸੇ ਦੌਰਾਨ 23 ਸਤੰਬਰ ਤੱਕ ਚੱਲਣ ਵਾਲੀ ਇਸ ਯਾਤਰਾ ਦੌਰਾਨ ਪ੍ਰਸ਼ਾਸਨ ਵਲੋਂ ਸ਼ਰਧਾਲੂਆਂ ਨੂੰ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਪ੍ਰਸ਼ਾਸਨ ਵਲੋਂ ਕਿਹਾ ਗਿਆ ਹੈ ਕਿ ਸ਼ਰਧਾਲੂ ਰਜਿਸਟਰੇਸ਼ਨ ਕਰਵਾ ਕੇ ਹੀ ਇਸ ਧਾਰਮਿਕ ਯਾਤਰਾ ’ਤੇ ਆਉਣ।

Check Also

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਧੀਆਂ 

ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਘਰੇਲੂ ਗੈਸ ਸਿਲੰਡਰ 50 ਰੁਪਏ ਮਹਿੰਗਾ ਹੋ ਗਿਆ ਹੈ। ਅੱਜ …