ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੀਤਾ ਨਮ September 12, 2023 ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਕੀਤਾ ਨਮਨ ਸ਼ਹੀਦਾਂ ਦੀ ਯਾਦ ’ਚ ਬਣਨ ਵਾਲੀ ਵਾਰ ਮੈਮੋਰੀਅਲ ਦਾ ਰੱਖਿਆ ਨੀਂਹ ਪੱਥਰ ਫਿਰੋਜ਼ਪੁਰ/ਬਿਊਰੋ ਨਿਊਜ਼ : ਬੈਟਲ ਆਫ਼ ਸਾਰਾਗੜ੍ਹੀ ਦੇ ਸੂਰਵੀਰਾਂ ਨੂੰ ਉਨ੍ਹਾਂ ਦੀ ਸ਼ਹਾਦਤ ਦਿਵਸ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਫਿਰੋਜ਼ਪੁਰ ਛਾਉਣੀ ਸਥਿਤ ਸਾਰਾਗੜ੍ਹੀ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ। ਇਥੇ ਉਨ੍ਹਾਂ ਸਭ ਤੋਂ ਪਹਿਲਾਂ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਵਾਲੇ 21 ਸੂਰਵੀਰਾਂ ਨੂੰ ਨਮਨ ਕੀਤਾ ਅਤੇ ਸ਼ਹੀਦਾਂ ਦੀ ਯਾਦ ’ਚ ਚੱਲ ਸ੍ਰੀ ਅਖੰਡ ਪਾਠ ਸਾਹਿਬ ਵਿਚ ਸ਼ਾਮਲ ਹੋਏ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ’ਚ 2 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ‘ਸਾਰਾਗੜ੍ਹੀ ਵਾਰ ਮੈਮੋਰੀਅਲ’ ਦਾ ਨੀਂਹ ਪੱਥਰ ਵੀ ਰੱਖਿਆ। ਫਿਰੋਜ਼ਪੁਰ ਪਹੁੰਚਣ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਲਿਖਿਆ ਕਿ ‘ਸਾਰਾਗੜ੍ਹੀ ਦਾ ਯੁੱਧ ਅਣਖ ਦਾ ਯੁੱਧ ਲੜਿਆ ਗਿਆ’ ਮੈਂ ਸਾਰਾਗੜ੍ਹੀ ਦਿਵਸ ਮੌਕੇ 36ਵੀਂ ਸਿੱਖ ਰੈਜੀਮੈਂਟ ਦੇ ਉਨ੍ਹਾਂ 21 ਯੋਧਿਆਂ ਨੂੰ ਹਿਰਦੇ ਤੋਂ ਸਲਾਮ ਕਰਦਾ ਹਾਂ ਜਿਨ੍ਹਾਂ ਨੇ ਆਪਣੇ ਪ੍ਰਾਣਾਂ ਦੀ ਅਹੂਤੀ ਇਸ ਯੁੱਧ ਦੌਰਾਨ ਦਿੱਤੀ ਸੀ। ਧਿਆਨ ਰਹੇ ਕਿ 12 ਸਤੰਬਰ 1897 ਨੂੰ 12 ਹਜ਼ਾਰ ਅਫਗਾਨ ਪਸ਼ਤੂਨਾ ਨੇ ਲੋਖਾਰਟ ਕਿਲੇ ਨੂੰ ਚਾਰੇ ਪਾਸੇ ਤੋਂ ਘੇਰ ਲਿਆ ਸੀ। ਇਸ ਯੁੱਧ ਦੌਰਾਨ ਸਿੱਖ ਰੈਜੀਮੈਂਟ ਦੇ 21 ਜਵਾਨ ਅਫਗਾਨਾਂ ਦੀ 10 ਹਜ਼ਾਰ ਫੌਜ ਨਾਲ ਭਿੜ ਗਏ ਸਨ ਅਤੇ ਉਨ੍ਹਾਂ ਨੇ 600 ਅਫਗਾਨੀਆਂ ਨੂੰ ਮੌਤ ਦੇ ਘਾਟ ਉਤਾਰ ਕੇ ਸ਼ਹਾਦਤ ਪ੍ਰਾਪਤ ਕੀਤੀ ਸੀ। ਬਿ੍ਰਟੇਨ ਦੀ ਸੰਸਦ ’ਚ ਇਨ੍ਹਾਂ 21 ਯੋਧਿਆਂ ਦੀ ਬਹਾਦਰੀ ਨੂੰ ਸਲਾਮ ਕੀਤਾ ਗਿਆ ਸੀ ਅਤੇ ਇਨ੍ਹਾਂ ਸਾਰਿਆਂ ਨੂੰ ਮਰਨ ਉਪਰੰਤ ਇੰਡੀਅਨ ਆਰਡਰ ਆਫ਼ ਮੇਰਿਟ ਦਿੱਤਾ ਗਿਆ, ਜੋ ਪਰਮਵੀਰ ਚੱਕਰ ਦੇ ਬਰਾਬਰ ਹੁੰਦਾ ਹੈ। 2023-09-12 Parvasi Chandigarh Share Facebook Twitter Google + Stumbleupon LinkedIn Pinterest