ਸੁਪਰੀਮ ਕੋਰਟ ਵਲੋਂ ਆਸਾ ਰਾਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਤੋਂ ਇਨਕਾਰ
ਜਬਰ ਜਨਾਹ ਦੇ ਮਾਮਲੇ ’ਚ ਆਸਾ ਰਾਮ ਜੋਧਪੁਰ ਦੀ ਜੇਲ੍ਹ ’ਚ ਹੈ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਬਾਲਗ ਨਾਲ ਜਬਰ ਜਨਾਹ ਦੇ ਮਾਮਲੇ ਵਿਚ ਪਿਛਲੇ 10 ਸਾਲਾਂ ਤੋਂ ਜੋਧਪੁਰ ਦੀ ਸੈਂਟਰਲ ਜੇਲ੍ਹ ਵਿਚ ਬੰਦ ਆਸਾ ਰਾਮ ਦੀਆਂ ਮੁਸ਼ਕਲਾਂ ਘੱਟ ਨਹੀਂ ਹੋ ਰਹੀਆਂ। ਇਸਦੇ ਚੱਲਦਿਆਂ ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਆਸਾ ਰਾਮ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸਪੱਸ਼ਟ ਕਿਹਾ ਹੈ ਕਿ ਸਜ਼ਾ ਦੀ ਮੁਅੱਤਲੀ ਲਈ ਆਸਾ ਰਾਮ ਹਾਈਕੋਰਟ ਜਾ ਸਕਦਾ ਹੈ। ਦੱਸਣਯੋਗ ਹੈ ਕਿ ਆਸਾ ਰਾਮ ਲੋਅਰ ਕੋਰਟ ਤੋਂ ਲੈ ਕੇ ਰਾਜਸਥਾਨ ਹਾਈਕੋਰਟ, ਸੁਪਰੀਮ ਕੋਰਟ ਅਤੇ ਗੁਜਰਾਤ ਹਾਈਕੋਰਟ ਵਿਚ ਹੁਣ 16 ਵਾਰ ਜ਼ਮਾਨਤ ਦੇ ਲਈ ਕੋਸ਼ਿਸ਼ ਕਰ ਚੁੱਕਾ ਹੈ। ਉਸ ਨੂੰ ਸਿਰਫ ਫਰਜ਼ੀ ਮੈਡੀਕਲ ਸਰਟੀਫਿਕੇਟ ਦੇ ਮਾਮਲੇ ਵਿਚ ਇਕ ਵਾਰ ਹੀ ਜ਼ਮਾਨਤ ਮਿਲੀ ਹੈ। ਉਸ ਵਿਚ ਵੀ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ ਸੀ। ਧਿਆਨ ਰਹੇ ਕਿ ਰਾਜਸਥਾਨ ਅਤੇ ਗੁਜਰਾਤ ਹਾਈਕੋਰਟ ਤੋਂ ਜ਼ਮਾਨਤ ਨਾ ਮਿਲਣ ਤੋਂ ਬਾਅਦ ਆਸਾ ਰਾਮ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾ ਰਿਹਾ ਹੈ।
ReplyForward |