ਰਾਜਸਥਾਨ ’ਚ ਭਿਆਨਕ ਸੜਕ ਹਾਦਸਾ-12 ਵਿਅਕਤੀਆਂ ਦੀ ਮੌਤ September 13, 2023 ਰਾਜਸਥਾਨ ’ਚ ਭਿਆਨਕ ਸੜਕ ਹਾਦਸਾ-12 ਵਿਅਕਤੀਆਂ ਦੀ ਮੌਤ ਜੈਪੁਰ/ਬਿਊਰੋ ਨਿਊਜ਼ ਰਾਜਸਥਾਨ ਦੇ ਭਰਤਪੁਰ ਵਿਚ ਅੱਜ ਬੁੱਧਵਾਰ ਸਵੇਰੇ ਇਕ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਸੜਕ ਹਾਦਸੇ ਵਿਚ 12 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਕ ਦਰਜਨ ਤੋਂ ਜ਼ਿਆਦਾ ਵਿਅਕਤੀ ਜ਼ਖ਼ਮੀ ਵੀ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਇਹ ਵੀ ਦੱਸਿਆ ਗਿਆ ਕਿ ਇਸ ਬੱਸ ਵਿਚ 57 ਸਵਾਰੀਆਂ ਸਫਰ ਕਰ ਰਹੀਆਂ ਸਨ। ਇਹ ਸੜਕ ਹਾਦਸਾ ਆਗਰਾ-ਜੈਪੁਰ ਨੈਸ਼ਨਲ ਹਾਈਵੇ ’ਤੇ ਹੰਤਾਰਾ ਨੇੜੇ ਸਵੇਰੇ ਕਰੀਬ ਸਾਢੇ 5 ਵਜੇ ਵਾਪਰਿਆ। ਮਰਨ ਵਾਲਿਆਂ ਵਿਚ 7 ਮਹਿਲਾਵਾਂ ਅਤੇ 5 ਪੁਰਸ਼ ਸ਼ਾਮਲ ਹਨ ਅਤੇ ਇਹ ਸਾਰੇ ਗੁਜਰਾਤ ਦੇ ਭਾਵਨਗਰ ਦੇ ਰਹਿਣ ਵਾਲੇ ਸਨ। ਪੁਲਿਸ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਹ ਬੱਸ ਭਾਵਨਗਰ ਤੋਂ ਮਥੁਰਾ ਹੁੰਦੇ ਹੋਏ ਹਰਿਦੁਆਰ ਜਾ ਰਹੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਸਥਾਨ ਦੇ ਭਰਤਪੁਰ ਵਿਚ ਹੋਏ ਸੜਕ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਇਸ ਸੜਕ ਹਾਦਸੇ ਦੌਰਾਨ ਜਾਨ ਗੁਆਉਣ ਵਾਲੇ ਵਿਅਕਤੀਆਂ ਦੇ ਵਾਰਸਾਂ ਲਈ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ’ਚੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗਰਾਂਟ ਨੂੰ ਮਨਜ਼ੂਰੀ ਦਿੱਤੀ ਹੈ ਤੇ ਜ਼ਖ਼ਮੀ ਹੋਏ ਵਿਅਕਤੀਆਂ ਲਈ 50-50 ਹਜ਼ਾਰ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। 2023-09-13 Parvasi Chandigarh Share Facebook Twitter Google + Stumbleupon LinkedIn Pinterest