‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਰਵਨੀਤ ਬਿੱਟੂ ’ਤੇ ਸਾਧਿਆ ਸਿਆਸੀ ਨਿਸ਼ਾਨਾ September 13, 2023 ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਰਵਨੀਤ ਬਿੱਟੂ ’ਤੇ ਸਾਧਿਆ ਸਿਆਸੀ ਨਿਸ਼ਾਨਾ ਕਿਹਾ : ਬਿੱਟੂ ਨੇ 9 ਸਾਲਾਂ ਦੌਰਾਨ ਲੁਧਿਆਣਾ ਲੋਕ ਸਭਾ ਹਲਕੇ ’ਚ ਕੋਈ ਕੰਮ ਨਹੀਂ ਕੀਤਾ ਲੁਧਿਆਣਾ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਲੁਧਿਆਣਾ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਲੁਧਿਆਣਾ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਬਿੱਟੂ 9 ਸਾਲਾਂ ਦੌਰਾਨ ਲੁਧਿਆਣਾ ਲੋਕ ਸਭਾ ਹਲਕੇ ’ਚ ਕੋਈ ਕੰਮ ਨਹੀਂ ਕਰਵਾਇਆ ਜਦਕਿ ਉਹ ਹੁਣ ਲੁਧਿਆਣਾ ’ਚ ਹੋਏ ਵਿਕਾਸ ਕਾਰਜਾਂ ਦਾ ਸਿਹਰਾ ਖੁਦ ਦੇ ਸਿਰ ਸਜਾ ਰਹੇ ਹਨ ਜਦਕਿ ਇਹ ਸਾਰੇ ਵਿਕਾਸ ਕਾਰਜ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੀ ਮਿਹਨਤ ਸਦਕਾ ਸਿਰੇ ਚੜ੍ਹੇ ਹਨ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਨੇ 9 ਸਾਲਾਂ ’ਚ ਓਨਾ ਕੰਮ ਨਹੀਂ ਕੀਤਾ ਜਿੰਨਾ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ 18 ਮਹੀਨਿਆਂ ’ਚ ਕਰ ਦਿੱਤਾ। ਜੇਕਰ ਬਿੱਟੂ ਨੇ ਪਹਿਲਾਂ ਹੀ ਵਿਕਾਸ ਕਾਰਜਾਂ ਵੱਲ ਧਿਆਨ ਦਿੱਤਾ ਹੁੰਦਾ ਤਾਂ ਇਹ ਸਾਰੇ ਵਿਕਾਸ ਕਈ ਸਾਲ ਪਹਿਲਾਂ ਹੀ ਪੂਰੇ ਹੋ ਜਾਂਦੇ। ਵਿਧਾਇਕ ਪੱਪੀ ਨੇ ਜੇਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਰਮਿਆਨ ‘ਇੰਡੀਆ’ ਅਲਾਇੰਸ ਦੇ ਤਹਿਤ ਗੱਠਜੋੜ ਹੁੰਦਾ ਹੈ ਤਾਂ ਹਾਈ ਕਮਾਂਡ ਜਿਸ ਨੂੰ ਵੀ ਟਿਕਟ ਦੇਵੇਗੀ ਉਹ ਉਸ ਦੇ ਨਾਲ ਹਨ। ਜੇਕਰ ਗੱਠਜੋੜ ਹੋਣ ’ਤੇ ਲੁਧਿਆਣਾ ਤੋਂ ਰਵਨੀਤ ਬਿੱਟੂ ਨੂੰ ਟਿਕਟ ਮਿਲਦੀ ਹੈ ਤਦ ਵੀ ਪਾਰਟੀ ਹਾਈ ਕਮਾਂਡ ਦੇ ਫੈਸਲੇ ’ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਡਟ ਕੇ ਪਹਿਰਾ ਦੇਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸੀਟਾਂ ’ਤੇ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਰਹੇਗਾ। 2023-09-13 Parvasi Chandigarh Share Facebook Twitter Google + Stumbleupon LinkedIn Pinterest