ਅਧਿਆਪਕ ਆਗੂ ਸਿੱਪੀ ਸ਼ਰਮਾ ਨੂੰ ਗਿ੍ਰਫ਼ਤਾਰ ਕਰਨ ਦੀ ਬਿਕਰਮ ਮਜੀਠੀਆ ਨੇ ਕੀਤੀ ਨਿਖੇਧੀ September 13, 2023 ਅਧਿਆਪਕ ਆਗੂ ਸਿੱਪੀ ਸ਼ਰਮਾ ਨੂੰ ਗਿ੍ਰਫ਼ਤਾਰ ਕਰਨ ਦੀ ਬਿਕਰਮ ਮਜੀਠੀਆ ਨੇ ਕੀਤੀ ਨਿਖੇਧੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਪੀ ਨੂੰ ਕੇਜਰੀਵਾਲ ਨੇ ਬਣਾਇਆ ਸੀ ਭੈਣ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ ਪੀਟੀਆਈ ਅਧਿਆਪਕ ਯੂਨੀਅਨ ਦੀ ਪ੍ਰਧਾਨ ਸਿੱਪੀ ਸ਼ਰਮਾ ਨੂੰ ਗਿ੍ਰਫਤਾਰ ਕਰਨ ’ਤੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਮਜੀਠੀਆ ਨੇ ਕਿਹਾ ਕਿ ਨਵੰਬਰ 2021 ਵਿਚ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕਾਂ ਨੂੰ ਪੱਕਾ ਕਰਨ ਦਾ ਭਰੋਸਾ ਦਿੰਦਿਆਂ ਕਿਹਾ ਸੀ ਕਿ ਤੁਹਾਨੂੰ ਪੱਕੀਆਂ ਨੌਕਰੀਆਂ ਦਿੱਤੀਆਂ ਜਾਣਗੀਆਂ। ਪ੍ਰੰਤੂ ਅੱਜ ਜਦੋਂ ਯੂਨੀਅਨ ਆਗੂ ਸਿਪੀ ਸ਼ਰਮਾ ਅਤੇ ਹੋਰ ਅਧਿਆਪਕਾਂ ਨੇ ਕੇਜਰੀਵਾਲ ਦੀ ਅੰਮਿ੍ਰਤਸਰ ਫੇਰੀ ਦੌਰਾਨ ਮੁਲਾਕਾਤ ਕਰਕੇ ਆਪਣੀਆਂ ਮੰਗਾਂ ਸਬੰਧੀ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੂੰ ਘਰ ਵਿੱਚ ਹੀ ਨਜਰਬੰਦ ਕਰ ਦਿੱਤਾ ਗਿਆ। ਸਿਪੀ ਸ਼ਰਮਾ ਉਹੀ ਅਧਿਆਪਕ ਆਗੂ ਹੈ ਜਿਸ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਮੋਹਾਲੀ ਧਰਨੇ ’ਚ ਪਹੁੰਚ ਕੇ ਮੂੰਹ ਬੋਲੀ ਭੈਣ ਬਣਾਇਆ ਸੀ। ਅਧਿਆਪਕ ਆਗੂ ਗੁਰਲਾਭ ਸਿੰਘ ਅਤੇ ਸਿਪੀ ਸ਼ਰਮਾ ਦੀ ਗਿ੍ਰਫ਼ਤਾਰੀ ਤੋਂ ਬਾਅਦ ਅਧਿਆਪਕਾਂ ਨੇ ਕਿਹਾ ਕਿ ਬੇਸ਼ੱਕ ਉਨ੍ਹਾਂ ਦੇ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਪ੍ਰੰਤੂ ਉਹ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਯਤਨ ਜ਼ਰੂਰ ਕਰਨਗੇ। 2023-09-13 Parvasi Chandigarh Share Facebook Twitter Google + Stumbleupon LinkedIn Pinterest