Breaking News
Home / ਕੈਨੇਡਾ / Front / ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜੇ ਗਾਇਕ ਲਖਵਿੰਦਰ ਵਡਾਲੀ

ਸੋਨੂੰ ਸੂਦ ਅਤੇ ਗੁੱਗੂ ਗਿੱਲ ਨੇ ਵੀ ਲੋਕਾਂ ਨੂੰ ਨਸ਼ਾ ਛੱਡਣ ਦੀ ਕੀਤੀ ਸੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਪੰਜਾਬੀ ਅਦਾਕਾਰ ਗੁੱਗੂ ਗਿੱਲ ਤੋਂ ਬਾਅਦ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਨਾਲ ਪੰਜਾਬੀ ਗਾਇਕ ਲਖਵਿੰਦਰ ਵਡਾਲੀ ਵੀ ਜੁੜ ਗਏ ਹਨ। ਲਖਵਿੰਦਰ ਵਡਾਲੀ ਨੇ ਲੋਕਾਂ ਨੂੰ ਪੰਜਾਬ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ। ਲਖਵਿੰਦਰ ਵਡਾਲੀ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਦੇ ਨਾਲ ਹੀ ਨਸ਼ਾ ਵਿਰੋਧੀ ਮੁਹਿੰਮ ਵਿਚ ਕਾਮਯਾਬੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦੇ ਆਦੀ ਹਨ ਅਤੇ ਉਹ ਨਸ਼ਾ ਛੱਡਣਾ ਚਾਹੁੰਦੇ ਹਨ, ਉਹ ਪੰਜਾਬ ਦੇ ਕਿਸੇ ਵੀ ਸਰਕਾਰੀ ਹਸਪਤਾਲ ਵਿਚ ਆਪਣਾ ਇਲਾਜ ਮੁਫਤ ਕਰਵਾ ਸਕਦੇ ਹਨ। ਲਖਵਿੰਦਰ ਵਡਾਲੀ ਨੇ ਪੰਜਾਬ ’ਚ ਨਸ਼ੇ ਦੇ ਖਿਲਾਫ ਮੁਹਿੰਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਦੌਰਾਨ ਨਸ਼ਿਆਂ ਦੇ ਖਿਲਾਫ ਫੈਸਲਾ ਲੈਣਾ ਬਹੁਤ ਜ਼ਰੂਰੀ ਹੈ। ਧਿਆਨ ਰਹੇ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਨਾਲ ਜੁੜਨ ਲਈ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅਤੇ ਉਸਤੋਂ ਬਾਅਦ ਪੰਜਾਬੀ ਅਦਾਕਾਰ ਗੁੱਗੂ ਗਿੱਲ ਵੀ ਅੱਗੇ ਆ ਚੁੱਕੇ ਹਨ। ਇਨ੍ਹਾਂ ਦੋਵੇਂ ਅਦਾਕਾਰਾਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਸੀ ਕਿ ਨਸ਼ਿਆਂ ਖਿਲਾਫ ਚਲਾਈ ਗਈ ਮੁਹਿੰਮ ’ਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦਾ ਸਾਥ ਦਿਓ।

Check Also

ਚੀਨ ਭਾਰਤ ਦਾ ਦੁਸ਼ਮਣ ਨਹੀਂ, ਸਾਨੂੰ ਕਰਨਾ ਚਾਹੀਦਾ ਮਿਲ ਕੇ ਕੰਮ : ਸੈਮ ਪਿਤਰੋਦਾ

ਨਵੀਂ ਦਿੱਲੀ/ਬਿਊਰੋ ਨਿਊਜ਼ ਇੰਡੀਅਨ ਓਵਰਸੀਜ਼ ਕਾਂਗਰਸ ਦੇ ਪ੍ਰਧਾਨ ਅਤੇ ਰਾਹੁਲ ਗਾਂਧੀ ਦੇ ਕਰੀਬੀ ਸੈਮ ਪਿਤਰੋਦਾ …