ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ
ਮੁਹਾਲੀ/ਬਿਊਰੋ ਨਿਊਜ਼ : ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਦੇ ਵਿਚਾਲੇ ਹੋਏ ਮੁਕਾਬਲੇ ਦੌਰਾਨ ਮੁਹਾਲੀ ਦੇ ਪਿੰਡ ਭੜੌਜੀਆਂ ਦੇ ਰਹਿਣ ਵਾਲੇ ਕਰਨਲ ਮਨਪ੍ਰੀਤ ਸਿੰਘ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ‘ਚ ਮਨਪ੍ਰੀਤ ਸਿੰਘ ਤੋਂ ਇਲਾਵਾ ਇਕ ਮੇਜਰ ਅਤੇ ਪੁਲਿਸ ਦਾ ਡੀਐਸਪੀ ਵੀ ਸ਼ਹੀਦ ਹੋਇਆ ਹੈ। ਕਰਨਲ ਮਨਪ੍ਰੀਤ ਸਿੰਘ ਦੀ ਕੁਝ ਸਮਾਂ ਪਹਿਲਾਂ ਹੀ ਲੈਫਟੀਨੈਂਟ ਕਰਨਲ ਦੇ ਅਹੁਦੇ ਤੋਂ ਤਰੱਕੀ ਹੋਈ ਸੀ ਅਤੇ ਉਨ੍ਹਾਂ ਨੂੰ ਕਰਨਲ ਦਾ ਅਹੁਦਾ ਮਿਲ ਗਿਆ ਸੀ। ਉਹ ਆਪਣੇ ਪਿਛੇ ਪਤਨੀ, 7 ਸਾਲ ਦਾ ਬੇਟਾ ਅਤੇ ਢਾਈ ਸਾਲ ਦੀ ਬੇਟੀ ਛੱਡ ਗਏ ਹਨ। ਕਰਨਲ ਮਨਪ੍ਰੀਤ ਸਿੰਘ ਨੂੰ ਦੋ ਸਾਲ ਪਹਿਲਾਂ ਹੀ ਫੌਜ ਵਲੋਂ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਗਿਆ ਸੀ ਅਤੇ ਉਹ 19 ਰਾਸ਼ਟਰੀ ਰਾਈਫਲ ਵਿਚ ਬਤੌਰ ਲੈਫਟੀਨੈਂਟ ਕਰਨਲ ਕਾਰਜਸ਼ੀਲ ਸਨ। ਮਨਪ੍ਰੀਤ ਸਿੰਘ 2003 ਵਿਚ ਲੈਫਟੀਨੈਂਟ ਦੇ ਅਹੁਦੇ ‘ਤੇ ਭਰਤੀ ਹੋਏ ਸਨ ਅਤੇ 2005 ਵਿਚ ਉਹ ਮੇਜਰ ਦੇ ਅਹੁਦੇ ਤੱਕ ਪਹੁੰਚ ਗਏ ਸਨ। ਮਨਪ੍ਰੀਤ ਸਿੰਘ ਦੇ ਪਿਤਾ ਵੀ ਫੌਜ ਵਿਚ ਰਹੇ। ਕਰਨਲ ਮਨਪ੍ਰੀਤ ਸਿੰਘ ਦੇ ਸ਼ਹੀਦ ਹੋਣ ਦੀ ਖਬਰ ਸੁਣ ਕੇ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਅਤੇ ਵੱਡੀ ਗਿਣਤੀ ਵਿਚ ਲੋਕ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਰਹੇ ਹਨ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਨਪ੍ਰੀਤ ਸਿੰਘ ਸਣੇ ਸ਼ਹੀਦ ਹੋਏ ਇਕ ਜਵਾਨ ਤੇ ਪੁਲਿਸ ਦੇ ਡੀਐਸਪੀ ਨੂੰ ਸ਼ਰਧਾਂਜਲੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਸ਼ਹੀਦ ਹੋਏ ਇਨ੍ਹਾਂ ਜਵਾਨਾਂ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਾ ਹਾਂ।
Check Also
ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ
ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …