ਨਵਾਜ਼ ਅਗਾਮੀ ਚੋਣਾਂ ਵਿਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ
ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਮੁਖੀ ਨਵਾਜ਼ ਸ਼ਰੀਫ 21 ਅਕਤੂਬਰ ਨੂੰ ਲੰਡਨ ਤੋਂ ਵਾਪਸ ਪਾਕਿਸਤਾਨ ਪਹੁੰਚਣਗੇ। ਉਨ੍ਹਾਂ ਦੇ ਛੋਟੇ ਭਰਾ ਤੇ ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਦੱਸਿਆ ਕਿ ਉਹ ਆਗਾਮੀ ਚੋਣਾਂ ਵਿੱਚ ਪਾਰਟੀ ਦੀ ਰਾਜਸੀ ਮੁਹਿੰਮ ਦੀ ਅਗਵਾਈ ਕਰਨਗੇ। ਨਵਾਜ਼ ਸ਼ਰੀਫ (73) ਨਵੰਬਰ 2019 ਤੋਂ ਲੰਡਨ ‘ਚ ਰਹਿ ਰਹੇ ਹਨ। ਸ਼ਹਿਬਾਜ਼ ਸ਼ਰੀਫ਼ ਨੇ ਕਿਹਾ ਕਿ ਵਾਪਸੀ ਦੌਰਾਨ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਜਾਵੇਗਾ। ਨਵਾਜ਼ ਸ਼ਰੀਫ ਨੂੰ ਸਾਲ 2018 ਵਿੱਚ ਅਲ-ਅਜ਼ੀਜ਼ੀਆ ਮਿੱਲਜ਼ ਅਤੇ ਐਵਨਫੀਲਡ ਭ੍ਰਿਸ਼ਟਾਚਾਰ ਕੇਸ ਵਿੱਚ ਦੋਸ਼ੀ ਮੰਨਿਆ ਗਿਆ ਸੀ। ਉਹ ਲਾਹੌਰ ਦੀ ਕੋਟ ਲੱਖਪਤ ਜੇਲ੍ਹ ਵਿੱਚ ਸੱਤ ਸਾਲ ਦੀ ਸਜ਼ਾ ਕੱਟ ਰਹੇ ਸਨ।