Breaking News
Home / ਕੈਨੇਡਾ / ਨਿਊਯਾਰਕ ਪੁਲਿਸ ਵੱਲੋਂ ਸਿੱਖ ਨੌਜਵਾਨ ਦੇ ਦਾੜ੍ਹੀ ਕੱਟਣ ਸਬੰਧੀ ਫੈਸਲੇ ਨੂੰ ਮੁੜ ਵਿਚਾਰਨ ਦਾ ਭਰੋਸਾ

ਨਿਊਯਾਰਕ ਪੁਲਿਸ ਵੱਲੋਂ ਸਿੱਖ ਨੌਜਵਾਨ ਦੇ ਦਾੜ੍ਹੀ ਕੱਟਣ ਸਬੰਧੀ ਫੈਸਲੇ ਨੂੰ ਮੁੜ ਵਿਚਾਰਨ ਦਾ ਭਰੋਸਾ

ਪੰਜਾਬ ਦੇ ਪਰਵਾਸੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦਿੱਤੀ ਜਾਣਕਾਰੀ
ਅਜਨਾਲਾ/ਬਿਊਰੋ ਨਿਊਜ਼ : ਅਮਰੀਕਾ ਦੇ ਸੂਬੇ ਨਿਊਯਾਰਕ ਵਿੱਚ ਪੁਲਿਸ ‘ਚ ਭਰਤੀ ਹੋਏ ਇੱਕ ਸਿੱਖ ਨੌਜਵਾਨ ਨੂੰ ਦਾੜ੍ਹੀ ਕੱਟਣ ਸਬੰਧੀ ਕੀਤੀ ਗਈ ਹਦਾਇਤ ‘ਤੇ ਸਥਾਨਕ ਪ੍ਰਸ਼ਾਸਨ ਨੇ ਮੁੜ ਵਿਚਾਰ ਕਰਨ ਦੀ ਹਾਮੀ ਭਰੀ ਹੈ ਅਤੇ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਸਬੰਧੀ ਇਕ ਪੱਤਰ ਭੇਜ ਕੇ ਜਾਣੂ ਕਰਵਾਇਆ ਹੈ।
ਇਹ ਖੁਲਾਸਾ ਪੰਜਾਬ ਦੇ ਪਰਵਾਸੀ ਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ ਹੈ। ਉਨ੍ਹਾਂ ਨੇ ਇਹ ਮੁੱਦਾ ਭਾਰਤੀ ਵਿਦੇਸ਼ ਮੰਤਰਾਲੇ ਅਤੇ ਨਿਊਯਾਰਕ ਦੇ ਮੇਅਰ ਕੋਲ ਉਠਾਇਆ ਸੀ।
ਧਾਲੀਵਾਲ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਵੱਲੋਂ ਪੱਤਰ ਭੇਜ ਕੇ ਜਾਣਕਾਰੀ ਦਿੱਤੀ ਗਈ ਹੈ।ਪੱਤਰ ਦੀ ਕਾਪੀ ਦਿਖਾਉਂਦਿਆਂ ਉਨ੍ਹਾਂ ਦੱਸਿਆ ਕਿ ਜੈਸ਼ੰਕਰ ਨੇ ਲਿਖਿਆ ਹੈ ਕਿ ਇਸ ਇਤਰਾਜ਼ ਤੋਂ ਬਾਅਦ ਭਾਰਤ ਸਰਕਾਰ ਨੇ ਅਮਰੀਕਾ ਸਥਿਤ ਭਾਰਤੀ ਦੂਤਘਰ ਰਾਹੀਂ ਇਹ ਮੁੱਦਾ ਨਿਊਯਾਰਕ ਦੇ ਸਥਾਨਕ ਪ੍ਰਸ਼ਾਸਨ ਕੋਲ ਉਠਾਇਆ ਸੀ।
ਉਨ੍ਹਾਂ ਨੇ ਇਸ ਸਬੰਧੀ ਭਰੋਸਾ ਦਿੱਤਾ ਹੈ ਕਿ ਉਹ ਨਿਊਯਾਰਕ ਪੁਲਿਸ ਵਿੱਚ ਭਰਤੀ ਲਈ ਦਾੜ੍ਹੀ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਨੂੰ ਮੁੜ ਵਿਚਾਰਨਗੇ ਤਾਂ ਜੋ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਵਜੇ। ਦੱਸਣਯੋਗ ਹੈ ਕਿ ਸਿੱਖ ਜਥੇਬੰਦੀਆਂ ਨੇ ਨਿਊਯਾਰਕ ਪੁਲਿਸ ਦੇ ਇਸ ਫੈਸਲੇ ਦਾ ਸਖਤ ਵਿਰੋਧ ਕੀਤਾ ਸੀ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …