ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੀਆਂ ਚੋਣਾਂ ਲਈ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ। ਜਸਟਿਸ ਨਿਰਮਲ ਸਿੰਘ ਨੂੰ ਦਸ ਮੈਂਬਰੀ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਦੇ ਮੈਂਬਰਾਂ ਵਿੱਚ ਐਸਜੀਪੀਸੀ ਮੈਂਬਰ ਮਿੱਠੂ ਸਿੰਘ ਕਾਹਨੇਕੇ, ਰਣਧੀਰ ਸਿੰਘ ਰੱਖੜਾ, ਰਾਮਪਾਲ ਸਿੰਘ ਬਹਿਣੀਵਾਲ, ਐਸਜੀਪੀਸੀ ਮੈਂਬਰ ਨਿਰਮੈਲ ਸਿੰਘ ਜੌਲਾ, ਹਰਿਆਣਾ ਕਮੇਟੀ ਦੀ ਕਾਰਜਕਾਰਨੀ ਦੇ ਮੈਂਬਰ ਬੀਬੀ ਰਵਿੰਦਰ ਕੌਰ, ਹਰਪ੍ਰੀਤ ਸਿੰਘ ਬੰਨੀ ਜੌਲੀ, ਗੁਰਦੀਪ ਸਿੰਘ ਮਕਰੌੜ ਸਾਹਿਬ, ਭੋਲਾ ਸਿੰਘ ਗਿੱਲਪੱਤੀ, ਬਾਬਾ ਗੁਰਜੰਟ ਸਿੰਘ ਮੰਡਵੀਂ ਅਤੇ ਦਵਿੰਦਰ ਸਿੰਘ ਸੋਢੀ ਸ਼ਾਮਲ ਹਨ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …