-1.5 C
Toronto
Friday, December 19, 2025
spot_img
Homeਪੰਜਾਬਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

ਕਿਸਾਨਾਂ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ

‘ਆਪ’ ਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਰੋਸ ਜਤਾਇਆ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪੰਜਾਬ ਭਰ ‘ਚ ਕਿਸਾਨਾਂ ਨੇ ਹੜ੍ਹਾਂ ਦੀ ਮਾਰ ਤੋਂ ਪ੍ਰਭਾਵਿਤ ਕਿਸਾਨਾਂ ਲਈ ਢੁਕਵੇਂ ਮੁਆਵਜ਼ੇ ਦੀ ਮੰਗ ਕਰਦਿਆਂ ਰੋਸ ਧਰਨੇ ਦਿੱਤੇ ਹਨ। ਕਿਸਾਨ ਆਗੂ ਜਗਮੋਹਨ ਸਿੰਘ ਤੇ ਰਾਮਿੰਦਰ ਸਿੰਘ ਪਟਿਆਲਾ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ ਪ੍ਰਦਰਸ਼ਨ ਕਰਨ ਦਾ ਫੈਸਲਾ ਲਿਆ ਗਿਆ ਸੀ।
ਇਸ ਫੈਸਲੇ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਅਤੇ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਦੀ ਪਟਿਆਲਾ ਸਥਿਤ ਜੱਦੀ ਰਿਹਾਇਸ਼ ਦੇ ਮੂਹਰੇ ਕਿਸਾਨਾਂ ਨੇ ਧਰਨੇ ਦਿੱਤੇ ਅਤੇ ਰੋਸ ਪ੍ਰਦਰਸ਼ਨ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਨੇ ਪੰਜਾਬ ਦੇ ਹੋਰਨਾਂ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਮੂਹਰੇ ਵੀ ਪ੍ਰਦਰਸ਼ਨ ਕੀਤੇ। ਕਿਸਾਨ ਆਗੂਆਂ ਨੇ ਦੱਸਿਆ ਕਿ ਪਟਿਆਲਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਮੁਹਾਲੀ ਵਿੱਚ ਮੰਤਰੀ ਅਨਮੋਲ ਗਗਨ ਮਾਨ, ਮਾਨਸਾ ਦੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਦੇ ਘਰ ਅੱਗੇ, ਬਰਨਾਲਾ ਵਿੱਚ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਮੁਕਤਸਰ ਵਿੱਚ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਤਰਨ ਤਾਰਨ ਵਿੱਚ ਲਾਲਜੀਤ ਭੁੱਲਰ, ਬਟਾਲਾ ਵਿੱਚ ਮੰਤਰੀ ਲਾਲ ਚੰਦ ਕਟਾਰੂਚੱਕ, ਫਾਜ਼ਿਲਕਾ ਵਿੱਚ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਫਿਰੋਜ਼ਪੁਰ ਵਿੱਚ ਭਾਜਪਾ ਆਗੂ ਰਾਣਾ ਗੁਰਮੀਤ ਸਿੰਘ ਸੋਢੀ, ਸੁਲਤਾਨਪੁਰ ਲੋਧੀ ਵਿੱਚ ‘ਆਪ’ ਦੇ ਸੰਸਦ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਹੁਸ਼ਿਆਰਪੁਰ ਵਿੱਚ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਜਗਰਾਉਂ ‘ਚ ਸਰਬਜੀਤ ਕੌਰ ਮਾਣੂਕੇ, ਅੰਮ੍ਰਿਤਸਰ ਵਿੱਚ ਕੁਲਦੀਪ ਧਾਲੀਵਾਲ, ਰੂਪਨਗਰ ਵਿੱਚ ਸਿੱਖਿਆ ਮੰਤਰੀ ਹਰਜੋਤ ਬੈਂਸ, ਮੋਗਾ ਜ਼ਿਲ੍ਹੇ ਵਿੱਚ ਵਿਧਾਇਕ ਦਵਿੰਦਰ ਸਿੰਘ ਲਾਡੀ ਢੋਸ ਦੇ ਘਰਾਂ ਦੇ ਮੂਹਰੇ ਅਤੇ ਹੋਰਨਾਂ ਥਾਵਾਂ ‘ਤੇ ਪ੍ਰਦਰਸ਼ਨ ਕੀਤੇ ਗਏ।
ਕਿਸਾਨ ਜਥੇਬੰਦੀਆਂ ਨੇ ਮੰਗ ਕੀਤੀ ਕਿ ਕੇਂਦਰ ਤੇ ਪੰਜਾਬ ਸਰਕਾਰ ਸੂਬੇ ਵਿੱਚ ਪਿਛਲੇ ਮਹੀਨਿਆਂ ਦੌਰਾਨ ਆਏ ਹੜ੍ਹਾਂ ਨੂੰ ਫੌਰੀ ਕੌਮੀ ਆਫਤ ਐਲਾਨ ਕੇ ਪੰਜਾਬ ਨੂੰ ਦਸ ਹਜ਼ਾਰ ਕਰੋੜ ਰੁਪਏ ਦਾ ਰਾਹਤ ਪੈਕੇਜ ਦੇਵੇ।
ਹੜ੍ਹਾਂ ਦੌਰਾਨ ਮਨੁੱਖੀ ਜਾਨਾਂ ਦੇ ਨੁਕਸਾਨ ਦੇ ਨਾਲ-ਨਾਲ ਫਸਲਾਂ, ਘਰਾਂ, ਪਸ਼ੂਆਂ, ਸਬਜ਼ੀਆਂ ਅਤੇ ਫਲਾਂ ਦੇ ਭਾਰੀ ਨੁਕਸਾਨ ਲਈ ਪੀੜਤਾਂ ਨੂੰ ਤੁਰੰਤ ਢੁਕਵੀਂ ਹੜ੍ਹ ਰਾਹਤ ਰਾਸ਼ੀ ਵੰਡੀ ਜਾਵੇ।

 

RELATED ARTICLES
POPULAR POSTS