15.7 C
Toronto
Tuesday, September 29, 2026
spot_img
Homeਪੰਜਾਬਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੋਮਵਾਰ ਨੂੰ ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲਗਪਗ ਤਿੰਨ ਘੰਟੇ ਚੱਲੀ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਆਪਣੇ ਹੈਲੀਕਾਪਟਰ ਰਾਹੀਂ ਡੇਰਾ ਬਿਆਸ ਪੁੱਜੇ।
ਉਨ੍ਹਾਂ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਨਾਲ ਬੰਦ ਕਮਰਾ ਮੁਲਾਕਾਤ ਕੀਤੀ। ਡੇਰਾ ਮੁਖੀ ਨੇ ਮੁੱਖ ਮੰਤਰੀ ਨੂੰ ਡੇਰੇ ਦੀਆਂ ਧਾਰਮਿਕ ਤੇ ਹੋਰ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਡੇਰੇ ਵੱਲੋਂ ਕੀਤੇ ਜਾ ਰਹੇ ਧਾਰਮਿਕ ਅਤੇ ਸਮਾਜਿਕ ਕੰਮਾਂ ਦੀ ਸ਼ਲਾਘਾ ਕੀਤੀ।
ਸਿਆਸੀ ਮਾਹਿਰਾਂ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਦੀ ਇਸ ਮੁਲਾਕਾਤ ਨੂੰ ਅਗਾਮੀ ਲੋਕ ਸਭਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਡੇਰਾ ਬਿਆਸ ਦਾ ਉੱਤਰੀ ਭਾਰਤ ਸਮੇਤ ਹੋਰ ਕਈ ਸੂਬਿਆਂ ਵਿੱਚ ਵੀ ਵੱਡਾ ਅਧਾਰ ਹੈ।

 

RELATED ARTICLES
POPULAR POSTS