Breaking News
Home / ਕੈਨੇਡਾ / Front / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ

100 ਕੁਇੰਟਲ ਫੁੱਲਾਂ ਨਾਲ ਸਜਿਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਲਕੇ ਸ਼ਨੀਵਾਰ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾਵੇਗਾ। ਇਸ ਮੌਕੇ ਡੇਢ ਲੱਖ ਤੋਂ ਜ਼ਿਆਦਾ ਸ਼ਰਧਾਲੂ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਦੀ ਉਮੀਦ ਹੈ। ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਨੇ 1604 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਹਰ ਸਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਪੂਰੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ ਹੈ। ਪ੍ਰਕਾਸ਼ ਪੁਰਬ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਫੁੱਲਾਂ ਨਾਲ ਬਹੁਤ ਹੀ ਖੂਬਸੂਰਤ ਤਰੀਕੇ ਨਾਲ ਸਜਾਇਆ ਗਿਆ ਹੈ। ਹਰਿਮੰਦਰ ਸਾਹਿਬ ਨੂੰ ਸਜਾਉਣ ਲਈ ਵਿਦੇਸ਼ਾਂ ਤੋਂ ਫੁੱਲ ਮੰਗਵਾਏ ਗਏ ਅਤੇ ਇਹ ਫੁੱਲ ਥਾਈਲੈਂਡ, ਮਲੇਸ਼ੀਆ, ਸਿੰਗਾਪੁਰ ਅਤੇ ਆਸਟਰੇਲੀਆ ਤੋਂ ਇੰਪੋਰਟ ਕੀਤੇ ਗਏ। ਹਰਿਮੰਦਰ ਸਾਹਿਬ ਨੂੰ ਸਜਾਉਣ ਲਈ 180 ਕਾਰੀਗਰ ਦਿਨ-ਰਾਤ ਸਜਾਵਟ ਦੇ ਕੰਮ ਵਿਚ ਰੁੱਝੇ ਹੋਏ ਹਨ। ਸ੍ਰੀ ਦਰਬਾਰ ਸਾਹਿਬ ਨੂੰ ਸਜਾਉਣ ਦੇ ਲਈ 100 ਕੁਇੰਟਲ ਤੋਂ ਜ਼ਿਆਦਾ ਫੁੱਲਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਨ੍ਹਾਂ 10 ਟਰੱਕਾਂ ’ਚ ਭਰ ਕੇ ਸ੍ਰੀ ਅੰਮਿ੍ਰਤਸਰ ਲਿਆਂਦਾ ਗਿਆ। ਸਿਰਫ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਹੀ ਨਹੀਂ ਬਲਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਨਾਮ ’ਤੇ ਅੰਮਿ੍ਰਤਸਰ ਵਿਖੇ ਬਣੇ ਇੰਟਰਨੈਸ਼ਨਲ ਏਅਰਪੋਰਟ ਨੂੰ ਵੀ ਫੁੱਲਾਂ ਨਾਲ ਸਜਾਇਆ ਗਿਆ ਹੈ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …