HomeਕੈਨੇਡਾFrontਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
ਦੇਸ਼ਾਂ-ਵਿਦੇਸ਼ਾਂ ’ਚ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ ਪਹਿਲਾ ਪ੍ਰਕਾਸ਼ ਪੁਰਬ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 419ਵੇਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਧਾਰਮਿਕ ਸਖਸ਼ੀਅਤਾਂ ਸਮੇਤ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਉਤਸ਼ਾਹ ਨਾਲ ਸ਼ਾਮਿਲ ਹੋਈਆਂ। ਇਸ ਨਗਰ ਕੀਰਤਨ ਵਿਚ ਗਤਕਾ ਪਾਰਟੀਆਂ, ਬੈਂਡ ਪਾਰਟੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਜਦਕਿ ਨਗਰ ਕੀਰਤਨ ਦਾ ਥਾਂ-ਥਾਂ ’ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ ਕੀਤਾ ਗਿਆ। ਧਿਆਨ ਰਹੇ ਕਿ ਦੇਸ਼ਾਂ-ਵਿਦੇਸ਼ਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਅਤੇ ਅੱਜ ਸਵੇਰ ਤੋਂ ਹੀ ਗੁਰਦੁਆਰਾ ਸਾਬਿਹਾਨਾਂ ਵਿਚ ਗੁਰਬਾਣੀ ਦਾ ਰਸਭਿੰਨਾ ਕੀਰਤਨ ਚੱਲ ਰਿਹਾ ਹੈ, ਜਿਸ ਦਾ ਸੰਗਤਾਂ ਵੱਲੋਂ ਬੜੇ ਸ਼ਾਂਤ ਚਿਤ ਨਲ ਆਨੰਦ ਮਾਣਿਆ ਜਾ ਰਿਹ ਹੈ। ਸੰਗਤਾਂ ਗੁਰੂ ਚਰਨਾਂ ਵਿਚ ਨਤਮਸਤਕ ਹੋ ਕੇ ਗੁਰੂ ਪਾਸੋਂ ਅਸ਼ੀਰਵਾਦ ਪ੍ਰਾਪਤ ਕਰ ਰਹੀਆਂ ਹਨ।