ਪ੍ਰਕਾਸ਼ ਚੰਦ ਗਰਗ ਨੇ ਛੱਡਿਆ ਸ਼ੋ੍ਰਮਣੀ ਅਕਾਲੀ ਦਲ ਦਾ ਸਾਥੀ
ਪ੍ਰਕਾਸ਼ ਚੰਦ ਗਰਗ ਨੇ ਛੱਡਿਆ ਸ਼ੋ੍ਰਮਣੀ ਅਕਾਲੀ ਦਲ ਦਾ ਸਾਥੀ
ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਅਕਾਲੀ ਦਲ ਸੰਯੁਕਤ ’ਚ ਹੋਏ ਸ਼ਾਮਲ
ਸੰਗਰੂਰ/ਬਿਊਰੋ ਨਿਊਜ਼ : ਸੰਗਰੂਰ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਚੀਫ ਪਾਰਲੀਮੈਂਟ ਸੈਕਟਰੀ ਬਾਬੂ ਪ੍ਰਕਾਸ਼ ਚੰਦ ਨੇ ਅੱਜ ਅਕਾਲੀ ਦਲ ਦਾ ਸਾਥ ਛੱਡ ਦਿੱਤਾ। ਉਹ ਸੁਖਦੇਵ ਸਿੰਘ ਢੀਂਡਸਾ ਵੱਲੋਂ ਬਣਾਈ ਗਈ ਪਾਰਟੀ ਅਕਾਲੀ ਦਲ ਸੰਯੁਕਤ ਵਿਚ ਸ਼ਾਮਲ ਹੋ ਗਏ। ਇਸ ਸਬੰਧੀ ਭਵਾਨੀਗੜ੍ਹ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ ਜਿੱਥੇ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿਚ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਥੇ ਜ਼ਿਕਰਯੋਗ ਹੈ ਕਿ ਸਾਲ 2022 ’ਚ ਉਹ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸੰਗਰੂਰ ਤੋਂ ਵਿਧਾਇਕ ਬਣੇ ਸਨ। ਇਸ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਨੂੰ ਚੀਫ ਪਾਰਲੀਮੈਂਟ ਸੈਕਟਰੀ ਦਾ ਅਹੁਦਾ ਦਿੱਤਾ ਗਿਆ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸੰਗਰੂਰ ਤੋਂ ਵਿਨਰਜੀਤ ਸਿੰਘ ਗੋਲਡੀ ਨੂੰ ਟਿਕਟ ਦਿੱਤਾ ਗਿਆ ਸੀ ਜਦਕਿ ਬਾਬੂ ਪ੍ਰਕਾਸ਼ ਚੰਦ ਗਰਗ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੇ ਖਿਲਾਫ਼ ਧੂਰੀ ਤੋਂ ਅਕਾਲੀ ਦਲ ਦੀ ਟਿਕਟ ’ਤੇ ਚੋਣ ਮੈਦਾਨ ਵਿਚ ਉਤਾਰਿਆ ਗਿਆ ਸੀ। ਪ੍ਰਕਾਸ਼ ਚੰਦ ਗਰਗ ਨੇ ਆਪਣੇ ਇਲਾਕੇ ’ਚ ਕਾਫ਼ੀ ਪਕੜ ਬਣਾਈ ਹੋਈ ਸੀ, ਜਿਸ ਦੇ ਚਲਦਿਆਂ ਸ਼ੋ੍ਰਮਣੀ ਅਕਾਲੀ ਦਲ ਲਈ ਇਸ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ।