HomeਕੈਨੇਡਾFrontਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਦੱਸਿਆ ਖੋਖਲਾ
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਦੱਸਿਆ ਖੋਖਲਾ
ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਾਅਵਿਆਂ ਨੂੰ ਦੱਸਿਆ ਖੋਖਲਾ
ਕਿਹਾ : ਮਾਨ ਸਰਕਾਰ ਡੇਢ ਸਾਲ ’ਚ ਇਕ ਵੀ ਸਨਅਤੀ ਯੂਨਿਟ ਨਹੀਂ ਲਗਾ ਸਕੀ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਕ ਵੀਡੀਓ ਸੰਦੇਸ਼ ਰਾਹੀਂ ਪੰਜਾਬ ਸਰਕਾਰ ਵੱਲੋਂ ਸਨਅਤਕਾਰਾਂ ਨਾਲ ਕੀਤੀਆਂ ਗਈਆਂ ਤਿੰਨ ਮੀਟਿੰਗ ’ਤੇ ਟਿੱਪਣੀ ਕਰਦਿਆਂ ਇਸ ਨੂੰ ਡਰਾਮਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਗੱਲ ਮੈਂ ਨਹੀਂ ਕਹਿ ਰਿਹਾ, ਸਗੋਂ ਉਨ੍ਹਾਂ ਦੀ ਪਾਰਟੀ ਦੇ ਵਿਧਾਇਕਾਂ ਵੱਲੋਂ ਹੀ ਇਸ ਸਬੰਧੀ ਸ਼ੋਸ਼ਲ ਮੀਡੀਆਂ ’ਤੇ ਪੋਸਟਾਂ ਪਾਈਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪਿਛਲੇ ਡੇਢ ਸਾਲ ਦੌਰਾਨ ਪੰਜਾਬ ਵਿਚ ਇਕ ਵੀ ਉਦਯੋਗਿਕ ਯੂਨਿਟ ਸਥਾਪਿਤ ਨਹੀਂ ਕਰ ਸਕੀ। ਮਜੀਠੀਆ ਨੇ ਕਿਹਾ ਕਿ ਤਿੰਨ ਦਿਨ ਵੱਖ-ਵੱਖ ਉਦਯੋਗਾਂ ਨਾਲ ਜੁੜੇ ਲੋਕਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਮੀਟਿੰਗਾਂ ਕੀਤੀਆਂ ਪ੍ਰੰਤੂ ਉਨ੍ਹਾਂ 628 ਸ਼ੈਲਰ ਮਾਲਕਾਂ ਨੂੰ ਮਿਲਣ ਲਈ ਸਮਾਂ ਨਹੀਂ ਦਿੱਤਾ। ਇਕ ਅਖਬਾਰ ਦੀ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਬਿਕਰਮ ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਦੇਸ਼ ਦੇ ਉਦਯੋਗਾਂ ਦੀ ਗੱਲ ਕਰਨ ਤੋਂ ਪਹਿਲਾਂ ਅੰਕੜੇ ਦੇਖਣੇ ਚਾਹੀਦੇ ਹਨ। ਸਭ ਤੋਂ ਵੱਧ ਉਦਯੋਗਿਕ ਇਕਾਈਆਂ ਤਾਮਿਲਨਾਡੂ ਵਿੱਚ ਹਨ ਜਦੋਂਕਿ ਗੁਜਰਾਤ ਦੂਜੇ ਨੰਬਰ ’ਤੇ ਹੈ ਅਤੇ ਪੰਜਾਬ ਅੱਠਵੇਂ ਨੰਬਰ ’ਤੇ ਹੈ। ਜਦਕਿ ਮੁੱਖ ਮੰਤਰੀ ਮੁਹਾਲੀ ਨੂੰ ਬੁਨਿਆਦੀ ਢਾਂਚੇ ’ਚ ਨੰਬਰ ਇਕ ਦੱਸ ਰਹੇ।