2.2 C
Toronto
Wednesday, December 24, 2025
spot_img
HomeਕੈਨੇਡਾFrontਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਪੰਜਾਬ ਭਾਜਪਾ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ

ਜੈ ਇੰਦਰ ਕੌਰ ਨੂੰ ਮਹਿਲਾ ਮੋਰਚਾ ਦੀ ਪ੍ਰਧਾਨਗੀ ਮਿਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪੰਜਾਬ ਸੂਬੇ ਦੀ ਨਵੀਂ ਕਾਰਜਕਾਰਨੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਭਾਜਪਾ ਵਲੋਂ ਨਵੇਂ ਅਹੁਦੇਦਾਰਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ। ਭਾਜਪਾ ਵਲੋਂ ਜੈ ਇੰਦਰ ਕੌਰ ਨੂੰ ਵੱਡੀ ਜ਼ਿੰਮੇਵਾਰੀ ਸੌਂਪਦਿਆਂ ਮਹਿਲਾ ਮੋਰਚਾ ਦਾ ਪ੍ਰਧਾਨ ਲਗਾਇਆ ਗਿਆ ਹੈ। ਇਸਦੇ ਚੱਲਦਿਆਂ ਕੇ.ਡੀ. ਭੰਡਾਰੀ ਅਤੇ ਰਾਜੇਸ਼ ਬਾਘਾ ਨੂੰ ਪੰਜਾਬ ਭਾਜਪਾ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।  ਇਸ ਤੋਂ ਇਲਾਵਾ ਭਾਜਪਾ ਵਲੋਂ ਕੋਰ ਗਰੁੱਪ ਵਿਚ 21 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੋਰ ਕਮੇਟੀ ਵਿਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਅਸ਼ਵਨੀ ਸ਼ਰਮਾ, ਵਿਜੇ ਸਾਂਪਲਾ, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ ਅਤੇ ਚਰਨਜੀਤ ਸਿੰਘ ਅਟਵਾਲ ਸ਼ਾਮਲ ਹਨ। ਇਸੇ ਤਰ੍ਹਾਂ ਕੋਰ ਕਮੇਟੀ ਵਿਚ ਰਾਣਾ ਗੁਰਮੀਤ ਸਿੰਘ ਸੋਢੀ, ਅਮਨਜੋਤ ਕੌਰ ਰਾਮੂਵਾਲੀਆ, ਤੀਕਸ਼ਨ ਸੂਦ, ਮਨਪ੍ਰੀਤ ਸਿੰਘ ਬਾਦਲ, ਹਰਜੀਤ ਸਿੰਘ ਗਰੇਵਾਲ, ਕੇਵਲ ਸਿੰਘ ਢਿੱਲੋਂ, ਜੰਗੀ ਲਾਲ ਮਹਾਜਨ, ਰਾਜ ਕੁਮਾਰ ਵੇਰਕਾ, ਦਿਨੇਸ਼ ਬੱਬੂ, ਜੀਵਨ ਗੁਪਤਾ, ਸਰਬਜੀਤ ਸਿੰਘ ਵਿਰਕ, ਅਵਿਨਾਸ਼ ਚੰਦਰ ਅਤੇ ਐਸ.ਪੀ.ਐਸ. ਗਿੱਲ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਦੋਂ ਕਿ ਭਾਜਪਾ ਵਲੋਂ 12 ਉਪ ਪ੍ਰਧਾਨਾਂ, 4 ਸੂਬਾ ਜਨਰਲ ਸਕੱਤਰਾਂ ਅਤੇ 12 ਸੂਬਾ ਸਕੱਤਰਾਂ ਦੇ ਨਾਵਾਂ ਦਾ ਵੀ ਐਲਾਨ ਕੀਤਾ ਗਿਆ ਹੈ।
RELATED ARTICLES
POPULAR POSTS