ਏ.ਜੀ. ਵਿਨੋਦ ਘਈ ਦੀ ਕਾਰਜਸ਼ਾਲੀ ਤੋਂ ਪੰਜਾਬ ਸਰਕਾਰ ਨਾਖੁਸ਼
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਹਟਾਉਣ ਦੀ ਤਿਆਰੀ ਵਿਚ ਹੈ। ਮੀਡੀਆ ਤੋਂ ਮਿਲੀ ਜਾਣਕਾਰੀ ਦੇ ਮੁਤਾਬਕ ਪੰਜਾਬ ਸਰਕਾਰ ਏਜੀ ਦੀ ਕਾਰਜ਼ਸੈਲੀ ਤੋਂ ਨਾਖੁਸ਼ ਹੈ। ਪਿਛਲੇ ਦਿਨੀਂ ਪੰਚਾਇਤੀ ਰਾਜ ਖਤਮ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਕਾਫੀ ਕਿਰਕਿਰੀ ਹੋਈ। ਇਸੇ ਤਰ੍ਹਾਂ ਹੋਰ ਕੁਝ ਯੋਜਨਾਵਾਂ ਸਬੰਧੀ ਵੀ ਪੰਜਾਬ ਸਰਕਾਰ ਦੀ ਆਲੋਚਨਾ ਹੋਈ ਹੈ। ਇਸਦੇ ਚੱਲਦਿਆਂ ਪੰਜਾਬ ਸਰਕਾਰ ਹੁਣ ਵਿਨੋਦ ਘਈ ਨੂੰ ਏਜੀ ਦੀ ਜ਼ਿੰਮੇਵਾਰੀ ਤੋਂ ਮੁਕਤ ਕਰਨ ’ਤੇ ਵਿਚਾਰ ਕਰ ਰਹੀ ਹੈ। ਹਾਲਾਂਕਿ ਉਨ੍ਹਾਂ ਦੀ ਜਗ੍ਹਾ ’ਤੇ ਏਜੀ ਦੀ ਜ਼ਿੰਮੇਵਾਰੀ ਕਿਸ ਨੂੰ ਸੌਂਪੀ ਜਾਏਗੀ, ਇਸ ਸਬੰਧ ਵਿਚ ਅਜੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਧਿਆਨ ਰਹੇ ਕਿ 30 ਜੁਲਾਈ 2022 ਨੂੰ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਨਿਯੁਕਤੀ ਹੋਈ ਸੀ।