ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ
ਪੰਜਾਬ ਲਈ ਵਿਸ਼ੇਸ਼ ਪੈਕੇਜ਼ ਮੰਗਿਆ
ਆਮ ਆਦਮੀ ਪਾਰਟੀ ਨੇ ਆਰਡੀਐਫ ਦਾ ਮੁੱਦਾ ਉਠਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਆਲ ਇੰਡੀਆ ਮੀਟਿੰਗ ਵਿਚ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਦਾ ਮਾਮਲਾ ਉਠਾਇਆ ਹੈ। ਇਸ ਤੋਂ ਇਲਾਵਾ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਗਈ ਹੈ। ਹਾਲਾਂਕਿ ਇਸ ’ਤੇ ਕੇਂਦਰ ਸਰਕਾਰ ਕੋਲੋਂ ਕੋਈ ਵੀ ਜਵਾਬ ਨਹੀਂ ਮਿਲਿਆ ਹੈ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਸੰਸਦ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਜਾਰੀ ਨਹੀਂ ਕੀਤਾ ਜਾ ਰਿਹਾ ਹੈ, ਜਿਸ ਨੂੰ ਜਲਦ ਜਾਰੀ ਕੀਤਾ ਜਾਣਾ ਚਾਹੀਦਾ। ਇਸ ਤੋਂ ਇਲਾਵਾ ਉਨ੍ਹਾਂ ਨੇ ਪੰਜਾਬ ਸਰਹੱਦੀ ਸੂਬਾ ਹੋਣ ਕਰਕੇ ਵੀ ਵਿਸ਼ੇਸ਼ ਪੈਕੇਜ਼ ਦੀ ਮੰਗ ਕੀਤੀ ਹੈ। ਗੌਰਤਲਬ ਹੈ ਕਿ ਪੰਜਾਬ ਸਰਕਾਰ ਲੰਬੇ ਸਮੇਂ ਤੋਂ ਕੇਂਦਰ ਸਰਕਾਰ ਕੋਲ ਰੂਰਲ ਡਿਵੈਲਪਮੈਂਟ ਦਾ ਮਾਮਲਾ ਉਠਾ ਰਹੀ ਹੈ। ਕਰੀਬ ਚਾਰ ਹਜ਼ਾਰ ਕਰੋੜ ਰੁਪਏ ਦਾ ਇਹ ਫੰਡ ਰੋਕੇ ਜਾਣ ਤੋਂ ਪੰਜਾਬ ਸਰਕਾਰ ਲਈ ਪ੍ਰੇਸ਼ਾਨੀ ਬਣੀ ਹੋਈ ਹੈ। ਕਿਉਂਕਿ ਅਜਿਹਾ ਹੋਣ ਨਾਲ ਪੰਜਾਬ ਸਰਕਾਰ ਨੂੰ ਹਜ਼ਾਰਾਂ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੀ ਕੇਂਦਰ ਸਰਕਾਰ ਕੋਲੋਂ ਇਸ ਫੰਡ ਨੂੰ ਜਾਰੀ ਕਰਨ ਦੀ ਮੰਗ ਕਰ ਚੁੱਕੇ ਹਨ।