ਪੰਜਾਬ ਸਰਕਾਰ ਹੁਣ ਘਰ-ਘਰ ਪਹੁੰਚਾਏਗੀ ਰਾਸ਼ਨ September 18, 2023 ਨਵੰਬਰ ਮਹੀਨੇ ਤੋਂ ਸ਼ੁਰੂ ਹੋ ਸਕਦੀ ਹੈ ਸਕੀਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 37 ਲੱਖ ਦੇ ਕਰੀਬ ਲਾਭਪਾਤਰੀ ਪਰਿਵਾਰਾਂ ਤੱਕ ਘਰ-ਘਰ ਰਾਸ਼ਨ ਪਹੁੰਚਾਉਣ ਦਾ ਕੰਮ ਨਵੰਬਰ ਮਹੀਨੇ ਵਿਚ ਸ਼ੁਰੂ ਹੋ ਸਕਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਨੇ ਆਪਣੀ ਸੰਸਥਾ ਮਾਰਕਫੈਡ ਨੂੰ ਪੂਰੀ ਜ਼ਿੰਮੇਵਾਰੀ ਦਿੱਤੀ ਹੈ। ਇਨ੍ਹੀਂ ਦਿਨੀਂ ਮਾਰਕਫੈਡ ’ਚ ਇਸ ਪ੍ਰੋਜੈਕਟ ’ਤੇ ਬਹੁਤ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਸਕੀਮ ਨੂੰ ਲਾਗੂ ਕਰਨ ਲਈ ਮਾਰਕਫੈਡ ਇਕ ਮੈਨੇਜਮੈਂਟ ਏਜੰਸੀ ਦੀ ਵੀ ਮੱਦਦ ਲਵੇਗੀ, ਜੋ ਕਿ ਸਮਾਨ ਦੀ ਖਰੀਦ ਤੋਂ ਲੈ ਕੇ ਇਸਦੀ ਵੰਡ ਤੱਕ ਦੇ ਕੰਮ ਵਿਚ ਸਹਾਇਤਾ ਕਰੇਗੀ। ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਮਾਰਕਫੈਡ ਨੂੰ 800 ਦੇ ਕਰੀਬ ਵਾਜਬ ਕੀਮਤ ਦੀਆਂ ਦੁਕਾਨਾਂ ਖੋਲ੍ਹਣ ਦੀ ਇਜ਼ਾਜਤ ਦੇ ਦਿੱਤੀ ਹੈ ਅਤੇ ਪੰਜਾਬ ਭਰ ਵਿਚ ਇਨ੍ਹਾਂ ਨੂੰ ਖੋਲ੍ਹਣ ਲਈ ਕੰਮ ਕੀਤਾ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਹਰ ਘਰ ਤੱਕ ਰਾਸ਼ਨ ਪਹੁੰਚਾਉਣ ਲਈ ਪੰਜਾਬ ਨੂੰ ਚਾਰ ਜ਼ੋਨਾਂ ਵਿਚ ਵੰਡਿਆ ਗਿਆ ਹੈ ਅਤੇ ਇਸ ਕੰਮ ਲਈ ਮਾਰਕਫੈਡ ਦਾ ਸਟਾਫ ਵੱਡੀ ਪੱਧਰ ’ਤੇ ਤਾਇਨਾਤ ਕੀਤਾ ਜਾਵੇਗਾ। ਇਸ ਯੋਜਨਾ ਦੇ ਤਹਿਤ, ਲਾਭਪਾਤਰੀਆਂ ਕੋਲ ਇਕ ਨਿਸ਼ਚਿਤ ਮਾਤਰਾ ਵਿਚ ਕਣਕ ਜਾਂ ਆਟਾ ਖਰੀਦਣ ਦਾ ਬਦਲ ਹੋਵੇਗਾ। 2023-09-18 Parvasi Chandigarh Share Facebook Twitter Google + Stumbleupon LinkedIn Pinterest