ਪਾਕਿਸਤਾਨੀ ਨਾਗਰਿਕ ਦੀ ਹੱਤਿਆ ਦੇ ਮਾਮਲੇ ‘ਚ ਫਸੇ
ਹੁਸ਼ਿਆਰਪੁਰ : ਪਾਕਿਸਤਾਨੀ ਨਾਗਰਿਕ ਦੀ ਹੱਤਿਆ ਦੇ ਦੋਸ਼ ਵਿਚ ਦੁਬਈ ਦੀ ਜੇਲ੍ਹ ‘ਚ ਬੰਦ 11 ਪੰਜਾਬੀ ਨੌਜਵਾਨਾਂ ਵਿਚੋਂ 10 ਨੂੰ ਦੁਬਈ ਦੀ ਅਦਾਲਤ ਨੇ ਫਾਂਸੀ ਦੀ ਸਜ਼ਾ ਸੁਣਾਈ ਹੈ। ਜਿਵੇਂ ਹੀ ਇਹ ਖ਼ਬਰ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਕੋਲ ਪੁੱਜੀ ਤਾਂ ਉਹ ਫਿਕਰਮੰਦ ਹੋ ਗਏ। ਇਨ੍ਹਾਂ ਪਰਿਵਾਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲ ਫਰਿਆਦ ਕੀਤੀ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਛੁਡਾਉਣ ਲਈ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ। ઠਮਾਹਿਲਪੁਰ ਦੇ ਪਿੰਡ ਹਵੇਲੀ ਵਾਸੀ ਮਨਜੀਤ ਸਿੰਘ ਅਤੇ ਉਨ੍ਹਾਂ ਦੀ ਪਤਨੀ ਰਣਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਲੜਕੇ ਚੰਦਰਸ਼ੇਖਰ ਨੇ ਜੇਲ੍ਹ ਤੋਂ ਫੋਨ ਕਰ ਕੇ ਉਨ੍ਹਾਂ ਨੂੰ ਇਹ ਜਾਣਕਾਰੀ ਦਿੱਤੀ ਹੈ। ਕਰੀਬ ਤਿੰਨ ਸਾਲ ਪਹਿਲਾਂ ਉਨ੍ਹਾਂ ਦਾ ਲੜਕਾ ਚੰਦਰਸ਼ੇਖਰ ਦੁਬਈ ਦੇ ਅਲਾਈਨ ਸ਼ਹਿਰ ਵਿਚ ਰੁਜ਼ਗਾਰ ਦੀ ਭਾਲ ਵਿਚ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਰਾਬ ਨੂੰ ਲੈ ਕੇ ਹੋਏ ਝਗੜੇ ਦੌਰਾਨ ਇਕ ਪਾਕਿਸਤਾਨੀ ਨੌਜਵਾਨ ਦੀ ਮੌਤ ਹੋ ਗਈ ਸੀ। ਬਾਅਦ ਵਿਚ ਪੁਲਿਸ ਨੇ ਉਨ੍ਹਾਂ ਦੇ ਬੇਟੇ ਚੰਦਰਸ਼ੇਖਰ, ਸਤਵਿੰਦਰ ਸਿੰਘ, ਚਮਕੌਰ ਸਿੰਘ, ਕੁਲਵਿੰਦਰ ਸਿੰਘ, ਬਲਵਿੰਦਰ ਕੁਮਾਰ, ਕੁਲਦੀਪ ਸਿੰਘ, ਧਰਮਵੀਰ ਸਿੰਘ, ਹਰਜਿੰਦਰ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਜਗਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਜਦਕਿ ਘਟਨਾ ਵੇਲੇ ਉਹ ਆਪਣੇ ਕਮਰੇ ਵਿਚ ਸਨ।
Check Also
ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ
ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …