Breaking News
Home / ਕੈਨੇਡਾ / Front / ਪੰਜਾਬ ਨੇ ਕੇਂਦਰ ਨੂੰ ਛੇਵੀਂ ਵਾਰ ਯਾਦ ਕਰਾਇਆ ਆਰ.ਡੀ.ਐਫ.

ਪੰਜਾਬ ਨੇ ਕੇਂਦਰ ਨੂੰ ਛੇਵੀਂ ਵਾਰ ਯਾਦ ਕਰਾਇਆ ਆਰ.ਡੀ.ਐਫ.

ਪੰਜਾਬ ਨੇ ਕੇਂਦਰ ਨੂੰ ਛੇਵੀਂ ਵਾਰ ਯਾਦ ਕਰਾਇਆ ਆਰ.ਡੀ.ਐਫ.

ਮੁੱਖ ਮੰਤਰੀ ਦਫਤਰ ਵਲੋਂ ਫਿਰ ਲਿਖਿਆ ਗਿਆ ਪੱਤਰ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਸਰਕਾਰ ਪਿਛਲੇ ਕਰੀਬ ਛੇ ਮਹੀਨੇ ਤੋਂ ਕੇਂਦਰ ਸਰਕਾਰ ਕੋਲੋਂ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਜਾਰੀ ਕਰਨ ਦੀ ਮੰਗ ਕਰ ਰਹੀ ਹੈ। ਪਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵਲੋਂ ਪੰਜਾਬ ਦੀ ਇਸ ਮੰਗ ’ਤੇ ਫਿਲਹਾਲ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਦੇ ਦਫਤਰ ਵਲੋਂ ਕੇਂਦਰ ਸਰਕਾਰ ਨੂੰ ਹੁਣ ਛੇਵੀਂ ਵਾਰ ਪੱਤਰ ਲਿਖਿਆ ਗਿਆ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰ ਸਰਕਾਰ ਵਲੋਂ ਆਰ.ਡੀ.ਐਫ. ਜਾਰੀ ਨਾ ਕਰਨ ’ਤੇ ਅਦਾਲਤ ਜਾਣ ਤੱਕ ਦੀ ਚਿਤਾਵਨੀ ਦੇ ਚੁੱਕੇ ਹਨ। ਫਿਰ ਵੀ ਕੇਂਦਰ ਸਰਕਾਰ ਵਲੋਂ ਕੋਈ ਜਵਾਬ ਨਹੀਂ ਦਿੱਤਾ ਜਾ ਰਿਹਾ। ਇਸ ਦੇ ਚੱਲਦਿਆਂ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕਿਹਾ ਕਿ ਉਹ ਜਲਦ ਹੀ ਕੇਂਦਰੀ ਖੇਤੀ ਮੰਤਰੀ ਅਤੇ ਕੇਂਦਰੀ ਵਿੱਤ ਮੰਤਰੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਇਹ ਮੁੱਦਾ ਉਠਾਣਗੇ। ਹਾਲਾਂਕਿ ਮੁੱਖ ਮੰਤਰੀ ਮਾਨ ਖੁਦ ਵੀ ਵੱਖ-ਵੱਖ ਕੇਂਦਰੀ ਮੰਤਰੀਆਂ ਕੋਲ ਪੇਂਡੂ ਵਿਕਾਸ ਫੰਡ ਜਾਰੀ ਕਰਨ ਦੀ ਮੰਗ ਕਰ ਰਹੇ ਹਨ।

Check Also

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …