ਸ੍ਰੀ ਮੁਕਤਸਰ ਸਾਹਿਬ ਨੇੜੇ ਨਿੱਜੀ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ September 19, 2023 ਸ੍ਰੀ ਮੁਕਤਸਰ ਸਾਹਿਬ ਨੇੜੇ ਨਿੱਜੀ ਕੰਪਨੀ ਦੀ ਬੱਸ ਨਹਿਰ ’ਚ ਡਿੱਗੀ 5 ਵਿਅਕਤੀਆਂ ਦੀ ਗਈ ਜਾਨ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ : ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਝਬੇਲਵਾਲੀ ’ਚ ਅੱਜ ਉਸ ਸਮੇਂ ਇਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਨਹਿਰ ਵਿਚ ਡਿੱਗ ਗਈ। ਇਸ ਹਾਦਸੇ ਦੌਰਾਨ 5 ਵਿਅਕਤੀਆਂ ਦੀ ਮੌਤ ਹੋਈ ਗਈ ਅਤੇ ਮੌਤਾਂ ਦੀ ਗਿਣਤੀ ਵਧਣ ਦਾ ਖਦਸ਼ਾ ਵੀ ਪ੍ਰਗਟਾਇਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਸ ਮੰਦਭਾਗੀ ਬੱਸ ਵਿਚ 60 ਦੇ ਕਰੀਬ ਯਾਤਰੀ ਸਵਾਰ ਸਨ। ਪ੍ਰਾਈਵੇਟ ਕੰਪਨੀ ਦੀ ਇਹ ਬੱਸ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਜਾ ਰਹੀ ਸੀ ਕਿ ਝਬੇਲਵਾਲੀ ਪਿੰਡ ਨੇੜੇ ਨਹਿਰ ’ਤੇ ਇਹ ਹਾਦਸਾ ਵਾਪਰ ਗਿਆ। ਮੀਡੀਆ ਰਿਪੋਰਟਾਂ ਅਨੁਸਾਰ ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਇਹ ਬੱਸ ਬਹੁਤ ਤੇਜ਼ ਰਫਤਾਰ ਨਾਲ ਜਾ ਰਹੀ ਸੀ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਹਾਦਸੇ ਵਾਲੀ ਥਾਂ ’ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਅਤੇ ਵਿਧਾਇਕ ਕਾਕਾ ਬਰਾੜ ਵੀ ਪੁੱਜੇ ਜਿਨ੍ਹਾਂ ਵੱਲੋਂ ਰਾਹਤ ਕਾਰਜਾਂ ਵਿਚ ਤੇਜੀ ਲਿਆਂਦੀ ਗਈ। 2023-09-19 Parvasi Chandigarh Share Facebook Twitter Google + Stumbleupon LinkedIn Pinterest