ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ September 19, 2023 ਅਨੰਤਨਾਗ ’ਚ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਹੋਇਆ ਸ਼ਹੀਦ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ ਸਮਾਣਾ/ਬਿਊਰੋ ਨਿਊਜ਼ : ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਅੱਤਵਾਦੀਆਂ ਨਾਲ ਹੋਏ ਮੁਕਾਬਲੇ ਦੌਰਾਨ ਲਾਪਤਾ ਹੋਇਆ ਪਟਿਆਲਾ ਜ਼ਿਲ੍ਹੇ ਦਾ ਫੌਜੀ ਜਵਾਨ ਪਰਦੀਪ ਸਿੰਘ ਵੀ ਸ਼ਹੀਦ ਹੋ ਗਿਆ। ਸ਼ਹੀਦ ਪਰਦੀਪ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਬੱਲਮਗੜ੍ਹ ਦਾ ਰਹਿਣ ਵਾਲਾ ਸੀ। ਉਨ੍ਹਾਂ ਦੀ ਸ਼ਹਾਦਤ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟਾਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਫੌਜ ਦਾ ਜਵਾਨ ਪਰਦੀਪ ਸਿੰਘ ਅਨੰਤਨਾਗ ’ਚ ਅੱਤਵਾਦੀ ਹਮਲੇ ਤੋਂ ਬਾਅਦ ਲਾਪਤਾ ਹੋ ਗਿਆ ਸੀ। ਉਨ੍ਹਾਂ ਕਿਹਾ ਸਮਾਣਾ ਨਾਲ ਸਬੰਧਤ ਪਰਦੀਪ ਸਿੰਘ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਲਈ ਅਤੇ ਖਾਸ ਤੌਰ ’ਤੇ ਪਰਿਵਾਰ ਲਈ ਇਹ ਨਾ ਪੂਰਿਆ ਜਾਣਾ ਵਾਲਾ ਘਾਟਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਪਰਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਰ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ’ਚ ਪੰਜਾਬ ਸਰਕਾਰ ਪੀੜਤ ਪਰਿਵਾਰ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਨੇ ਦੇਸ਼ ਦੀ ਅਖੰਡਤਾ ਦੀ ਰਾਖੀ ਲਈ ਬਹਾਦਰੀ ਨਾਲ ਆਪਣੀ ਡਿਊਟੀ ਨਿਭਾਈ ਅਤੇ ਪੰਜਾਬ ਦੀ ਸ਼ਾਨਾਮੱਤੀ ਰਵਾਇਤ ਨੂੰ ਕਾਇਮ ਰੱਖਿਆ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਸ਼ਹੀਦ ਪਰਦੀਪ ਸਿੰਘ ਦਾ ਬਲੀਦਾਨ ਉਸ ਦੇ ਸਾਥੀ ਸੈਨਿਕਾਂ ਅਤੇ ਹੋਰ ਜਵਾਨਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕਰੇਗਾ। 2023-09-19 Parvasi Chandigarh Share Facebook Twitter Google + Stumbleupon LinkedIn Pinterest