ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ September 20, 2023 ਪੰਜਾਬ ’ਚ ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਨੇ ਕੀਤੀ ਹੜਤਾਲ ਪੰਜਾਬ ਸਰਕਾਰ ’ਤੇ ਲਗਾਤਾਰ ਮੀਟਿੰਗਾਂ ਟਾਲਣ ਦਾ ਆਰੋਪ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਪੰਜਾਬ ਰੋਡਵੇਜ਼ ਅਤੇ ਪੀਆਰਟੀਸੀ ਦੇ ਕੱਚੇ ਕਾਮਿਆਂ ਨੇ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਹੜਤਾਲ ਕਰ ਦਿੱਤੀ ਹੈ। ਇਸ ਹੜਤਾਲ ਕਰਕੇ ਸਰਕਾਰੀ ਬੱਸਾਂ ਵਿਚ ਸਫਰ ਕਰਨ ਵਾਲੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਵੱਡੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਡਵੇਜ਼ ਦੇ ਕਰਮਚਾਰੀ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਲ ਮੀਟਿੰਗ ਦਾ ਸਮਾਂ ਲਗਾਤਾਰ ਅੱਗੇ ਵਧਾਉਣ ਕਰਕੇ ਗੁੱਸੇ ਵਿਚ ਹਨ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਅਤੇ ਡਿਪੂੁ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਕਰਮਚਾਰੀਆਂ ਨੇ 15 ਅਗਸਤ ਨੂੰ ਕਾਲਾ ਦਿਵਸ ਮਨਾਉਣ ਅਤੇ ਮੁੱਖ ਮੰਤਰੀ ਪੰਜਾਬ ਨਾਲ ਸਵਾਲ-ਜਵਾਬ ਦੀ ਗੱਲ ਕਹੀ ਤਾਂ ਪ੍ਰਸ਼ਾਸਨ ਨੇ 25 ਅਗਸਤ ਦੀ ਮੀਟਿੰਗ ਤੈਅ ਕੀਤੀ ਸੀ। ਇਸ ਤੋਂ ਬਾਅਦ ਮੀਟਿੰਗ ਦਾ ਸਮਾਂ 14 ਸਤੰਬਰ ਕਰ ਦਿੱਤਾ ਗਿਆ। ਹੁਣ ਤੀਜੀ ਵਾਰ ਮੀਟਿੰਗ ਲਈ 29 ਸਤੰਬਰ ਦੀ ਤਰੀਕ ਤੈਅ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਬਦਲਾਅ ਦੇ ਨਾਮ ’ਤੇ ਵੋਟਾਂ ਪਾ ਕੇ ਪੰਜਾਬ ਵਿਚ ਬਹੁਮਤ ਨਾਲ ਜਿੱਤ ਦਿਵਾਉਣ ਵਾਲੇ ਕਰਮਚਾਰੀ ਅਤੇ ਆਮ ਲੋਕ ਹੁਣ ਖੁਦ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਯੂਨੀਅਨ ਆਗੂਆਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਹਰ ਵਰਗ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ। ਸਰਕਾਰੀ ਬੱਸਾਂ ਦੇ ਕੱਚੇ ਕਾਮਿਆਂ ਵਲੋਂ ਕੀਤੀ ਗਈ ਹੜਤਾਲ ਨਾਲ ਆਮ ਲੋਕਾਂ ਨੂੰ ਵੱਡੀ ਪ੍ਰੇਸ਼ਾਨੀ ਹੋ ਰਹੀ ਹੈ ਅਤੇ ਨਿੱਜੀ ਕੰਪਨੀਆਂ ਦੀਆਂ ਬੱਸਾਂ ਨੂੰ ਵੱਡਾ ਫਾਇਦਾ ਵੀ ਹੋ ਰਿਹਾ ਹੈ। 2023-09-20 Parvasi Chandigarh Share Facebook Twitter Google + Stumbleupon LinkedIn Pinterest