ਕਿਹਾ : ਨਿਮਰਤਾ, ਦਇਆ ਅਤੇ ਤਿਆਗ ਦੀ ਨੇਕ ਰੂਹ ਸਨ ਭਾਈ ਘਨੱਈਆ ਜੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ‘ਮਾਨਵ ਸੇਵਾ ਦਿਵਸ’ ਮੌਕੇ ਭਾਈ ਘਨੱਈਆ ਜੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਯਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਈ ਘਨੱਈਆ ਜੀ ਨਿਮਰਤਾ, ਦਇਆ ਅਤੇ ਤਿਆਗ ਦੀ ਨੇਕ ਰੂਹ ਸਨ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਭਾਈ ਘਨੱਈਆ ਜੀ ਨੇ ਸਿੱਖ ਇਤਿਹਾਸ ’ਚ ਸੇਵਾ ਭਾਵਨਾ ਦੀ ਅਲੱਗ ਅਤੇ ਵੱਖਰੀ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਈ ਘਨੱਈਆ ਜੀ ਦੀ ਇਹ ਮਿਸਾਲ ਰਹਿੰਦੀ ਦੁਨੀਆ ਤੱਕ ਦਿਲਾਂ ਵਿਚ ਜਿਊਂਦੀ ਰਹੇਗੀ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ‘ਮਾਨਵ ਦਿਵਸ ਮੌਕੇ’ ਉਹ ਭਾਈ ਘਨੱਈਆ ਜੀ ਨੂੰ ਦਿਲੋਂ ਪ੍ਰਣਾਮ ਕਰਦੇ ਹਨ।