ਕਿਹਾ : ਐੱਸਸੀ/ਐੱਸਟੀ ਤੇ ਓਬੀਸੀ ਲਈ ਵੀ ਰਾਖਵਾਂਕਰਨ ਦੀ ਵਿਵਸਥਾ ਕੀਤੀ ਜਾਵੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਅੱਜ ਸਰਕਾਰ ਨੂੰ ਅਪੀਲ ਕੀਤੀ ਕਿ ਉਹ ‘ਮਹਿਲਾ ਰਾਖਵਾਂਕਰਨ ਬਿੱਲ’ ਨੂੰ ਕਾਨੂੰਨ ਬਣਦੇ ਸਾਰ ਹੀ ਲਾਗੂ ਕਰੇ ਕਿਉਂਕਿ ਇਸ ਨੂੰ ਲਾਗੂ ਕਰਨ ਵਿੱਚ ਦੇਰੀ ਭਾਰਤ ਦੀਆਂ ਮਹਿਲਾਵਾਂ ਨਾਲ ਬੇਇਨਸਾਫ਼ੀ ਹੋਵੇਗੀ। ਉਨ੍ਹਾਂ ਨੇ ‘ਸੰਵਿਧਾਨ ਬਿੱਲ, 2023’ (ਇੱਕ ਸੌ ਅਠਾਈਵੀਂ ਸੋਧ) ਦਾ ਸਮਰਥਨ ਕੀਤਾ, ਜਿਸ ਵਿੱਚ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਲਈ 33 ਫੀਸਦੀ ਸੀਟਾਂ ਰਾਖਵੀਆਂ ਕਰਨ ਦੀ ਵਿਵਸਥਾ ਕੀਤੀ ਗਈ ਹੈ ਅਤੇ ਇਹ ਵੀ ਕਿਹਾ ਕਿ ਜਾਤੀ ਜਨਗਣਨਾ ਕਰਵਾ ਕੇ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਨਾਲ ਸਬੰਧਤ ਮਹਿਲਾਵਾਂ ਨੂੰ ਵੀ ਰਾਖਵਾਂਕਰਨ ਦਿੱਤਾ ਜਾਵੇ।