Breaking News
Home / ਕੈਨੇਡਾ / Front / ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤੇ ਜਾਣ ਦਾ ਵਿਰੋਧ

ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤੇ ਜਾਣ ਦਾ ਵਿਰੋਧ

ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤੇ ਜਾਣ ਦਾ ਵਿਰੋਧ

ਕਾਂਗਰਸੀ ਆਗੂ ਨੂੰ ਬਰੀ ਕੀਤਾ ਜਾਣਾ ਕਾਨੂੰਨ ਦੇ ਰਾਜ ਦੇ ਨਾਮ ’ਤੇ ਕਾਲਾ ਧੱਬਾ : ਸੁਖਬੀਰ ਬਾਦਲ

ਚੰਡੀਗੜ੍ਹ/ਬਿਊਰੋ ਨਿਊਜ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਤਿੰਨ ਸਿੱਖਾਂ ਦੇ ਕਤਲੇਆਮ ਕੇਸ ਵਿਚ ਬਰੀ ਕੀਤਾ ਜਾਣਾ ਘੱਟ ਗਿਣਤੀਆਂ ਤੇ ਧਰਮ ਨਿਰਪੱਖਤਾ ਵਾਸਤੇ ਕਾਲਾ ਦਿਨ ਹੈ। ਉਨ੍ਹਾਂ ਕਿਹਾ ਕਿ ਇਹ ਨਿਆਂ, ਮਨੁੱਖੀ ਅਧਿਕਾਰਾਂ ਤੇ ਦੇਸ਼ ਵਿਚ ਕਾਨੂੰਨ ਦੇ ਰਾਜ ਦੇ ਨਾਂ ’ਤੇ ਕਾਲਾ ਧੱਬਾ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਕਾਂਗਰਸੀ ਆਗੂ ਨੂੰ ਬਰੀ ਕੀਤੇ ਜਾਣ ਨੂੰ ਦਰਦਨਾਕ ਤੇ ਹੈਰਾਨੀਜਨਕ ਕਰਾਰ ਦਿੱਤਾ ਹੈ। ਉਹਨਾਂ ਕਿਹਾ ਕਿ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਨਾਲ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।  ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਆਖਿਆ ਕਿ ਸਰਕਾਰ ਇਕ ਚਿੱਟੇ ਨੰਗੇ ਕੇਸ ਨੂੰ ਅਦਾਲਤ ਵਿਚ ਸਾਬਤ ਕਰਨ ਵਿਚ ਨਾਕਾਮ ਰਹੀ ਹੈ। ਬਾਦਲ ਨੇ ਸਿੱਖ ਕੌਮ ਨੂੰ ਭਰੋਸਾ ਦੁਆਇਆ ਕਿ  ਅਕਾਲੀ ਦਲ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੀ ਮਦਦ ਕਰਦਾ ਰਹੇਗਾ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸੰਘਰਸ਼ ਕਰਦਾ ਰਹੇਗਾ। ਧਿਆਨ ਰਹੇ ਕਿ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਅਤੇ ਹੋਰਨਾਂ ਆਰੋਪੀਆਂ ਨੂੰ ਲੰਘੇ ਕੱਲ੍ਹ ਬਰੀ ਕਰ ਦਿੱਤਾ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …