4.4 C
Toronto
Saturday, May 9, 2026
spot_img
HomeਕੈਨੇਡਾFrontਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕੀ

ਕੈਨੇਡਾ ਨੇ ਵੀ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਕੀਤੀ ਸੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸਰਵਿਸ ਰੋਕ ਦਿੱਤੀ ਹੈ। ਇਸ ਤੋਂ ਪਹਿਲਾਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਿਛਲੇ ਦਿਨੀਂ ਆਪਣੇ ਨਾਗਰਿਕਾਂ ਨੂੰ ਭਾਰਤ ਦੇ ਕੁਝ ਹਿੱਸਿਆਂ ਵਿਚ ਨਾ ਜਾਣ ਲਈ ਐਡਵਾਈਜ਼ਰੀ ਜਾਰੀ ਕੀਤੀ ਸੀ। ਭਾਰਤ ਅਤੇ ਕੈਨੇਡਾ ਵਲੋਂ ਇਕ ਦੂਜੇ ’ਤੇ ਲਗਾਏ ਜਾ ਰਹੇ ਆਰੋਪਾਂ ਤੋਂ ਬਾਅਦ ਦੋਵੇਂ ਦੇਸ਼ਾਂ ’ਚ ਤਣਾਅ ਵਧਦਾ ਹੀ ਜਾ ਰਿਹਾ ਹੈ। ਇਸ ਵਧ ਰਹੇ ਤਣਾਅ ਦੇ ਚੱਲਦਿਆਂ ਭਾਰਤ ਨੇ ਕੈਨੇਡੀਅਨਾਂ ਲਈ ਵੀਜ਼ਾ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਹੈ। ਮੀਡੀਆ ਦੀ ਰਿਪੋਰਟ ਮੁਤਾਬਕ ਬੀ.ਐੱਲ.ਐੱਸ ਇੰਡੀਆ ਵੀਜ਼ਾ ਐਪਲੀਕੇਸ਼ਨ ਸੈਂਟਰ ਨੇ ਭਾਰਤੀ ਮਿਸ਼ਨ ਵਲੋਂ ਜਾਰੀ ਨੋਟਿਸ ਦੇ ਹਵਾਲੇ ਨਾਲ ਕਿਹਾ ਹੈ ਕਿ ਕੈਨੇਡਾ ’ਚ ਭਾਰਤੀ ਵੀਜ਼ਾ ਨਾਲ ਸੰਬੰਧਿਤ ਸੇਵਾਵਾਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਕੈਨੇਡਾ ’ਚ ਭਾਰਤ ਲਈ ਵੀਜ਼ਾ ਸਿਰਫ਼ ਬੀ.ਐੱਲ.ਐੱਸ ਇੰਡੀਆ ਦੁਆਰਾ ਪ੍ਰਦਾਨ ਕੀਤਾ ਜਾਂਦਾ ਹੈ। ਨੋਟਿਸ ’ਚ ਕਿਹਾ ਗਿਆ ਹੈ ਕਿ ਕਾਰਜਸ਼ੀਲ ਕਾਰਨਾਂ ਕਰਕੇ ਭਾਰਤੀ ਵੀਜ਼ਾ ਸੇਵਾਵਾਂ ਨੂੰ 21 ਸਤੰਬਰ 2023 ਤੋਂ ਅਗਲੇ ਨੋਟਿਸ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ।
RELATED ARTICLES
POPULAR POSTS