0.9 C
Toronto
Tuesday, January 6, 2026
spot_img
HomeਕੈਨੇਡਾFrontਪੰਜਾਬ ਵਿਧਾਨ ਸਭਾ ਨੂੰ ਪੇਪਰਲੈਸ ਬਣਾਉਣ ਲਈ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਦੀ...

ਪੰਜਾਬ ਵਿਧਾਨ ਸਭਾ ਨੂੰ ਪੇਪਰਲੈਸ ਬਣਾਉਣ ਲਈ ਦੋ ਦਿਨਾ ਟ੍ਰੇਨਿੰਗ ਵਰਕਸ਼ਾਪ ਦੀ ਹੋਈ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਉਦਘਾਟਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਵਿਧਾਨ ਸਭਾ ਨੂੰ ਪੇਪਰਲੈਸ ਬਣਾਉਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਇਸੇ ਤਹਿਤ ਅੱਜ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ’ਚ 2 ਦਿਨਾ ਟ੍ਰੇਨਿੰਗ ਵਰਕਸ਼ਾਪ ਸ਼ੁਰੂ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਈ ਵਿਧਾਨ ਐਪਲੀਕੇਸ਼ਨ (ਐਨਈਵੀਏ) ਸੰਮੇਲਨ ਦੀ ਵਰਕਸ਼ਾਪ ਦਾ ਉਦਘਾਟਨ ਕਰਨ ਲਈ ਪਹੁੰਚੇ। ਇਸ ਮੌਕੇ ਪੰਜਾਬ ਵਿਧਾਨ ਸਭਾ ’ਚ ਕੈਬਨਿਟ ਮੰਤਰੀ, ਵਿਧਾਇਕ ਅਤੇ ਅਫ਼ਸਰ ਵੀ ਮੌਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਨੂੰ ਡਿਜੀਟਲ ਹੋਣ ’ਤੇ ਸਭ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਦੋਂ ਮੈਂ ਮੈਂਬਰ ਪਾਰਲੀਮੈਂਟ ਸੀ ਉਸ ਸਮੇਂ ਮੈਂ ਲੋਕ ਸਭਾ ਦੀ ਸਟੈਂਡਿੰਗ ਕਮੇਟੀ ਦਾ ਵੀ ਮੈਂਬਰ ਸੀ। ਇਸੇ ਦੌਰਾਨ ਸ਼ਿਮਲਾ ’ਚ ਹੋਈ ਇਕ ਮੀਟਿੰਗ ਦੇ ਚਲਦੇ ਉਥੋਂ ਦੀ ਵਿਧਾਨ ਸਭਾ ’ਚ ਜਾਣ ਦਾ ਮੌਕਿਆ ਮਿਲਿਆ ਅਤੇ ਉਥੇ ਹਰ ਸੀਟ ’ਤੇ ਸਕਰੀਨ ਲੱਗੀ ਹੋਈ ਦੇਖੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਂ ਉਸ ਸਮੇਂ ਹੀ ਮਨ ’ਚ ਧਾਰ ਲਿਆ ਸੀ ਕਿ ਜਦੋਂ ਕਦੇ ਵੀ ਮੌਕਾ ਮਿਲਿਆ ਤਾਂ ਪੰਜਾਬ ਵਿਧਾਨ ਸਭਾ ਨੂੰ ਸਭ ਤੋਂ ਪਹਿਲਾਂ ਡਿਜੀਟਲ ਕਰਾਂਗਾ ਅਤੇ ਅੱਜ ਉਹ ਭਾਗਾਂ ਵਾਲਾ ਦਿਨ ਆ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਨੇ ਵਿਧਾਨ ਸਭਾ ਦੇ ਸੈਸ਼ਨ ਨੂੰ ਪਹਿਲੇ ਦਿਨ ਤੋਂ ਹੀ ਲਾਈਵ ਕਰ ਦਿੱਤਾ ਸੀ ਅਤੇ ਹੁਣ ਉਸ ਤੋਂ ਵੀ ਅੱਗੇ ਵਧ ਰਹੇ ਹਾਂ। ਉਨ੍ਹਾਂ ਕਿਹਾ ਕਿ ਆਮ ਲੋਕ ਵੀ ਵਿਧਾਨ ਸਭਾ ਦੀ ਕਾਰਵਾਈ ਨੂੰ ਦੇਖ ਸਕਣਗੇ।
RELATED ARTICLES
POPULAR POSTS