22.8 C
Toronto
Thursday, September 10, 2026
spot_img
Homeਜੀ.ਟੀ.ਏ. ਨਿਊਜ਼ਛੁਰੇਬਾਜ਼ੀ ਰਾਹੀਂ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਦੀ ਭਾਲ ਕਰ...

ਛੁਰੇਬਾਜ਼ੀ ਰਾਹੀਂ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸ

ਛੁਰੇਬਾਜ਼ੀ ਰਾਹੀਂ ਇੱਕ ਵਿਅਕਤੀ ਨੂੰ ਜ਼ਖ਼ਮੀ ਕਰਨ ਵਾਲੇ ਮਸ਼ਕੂਕ ਦੀ ਭਾਲ ਕਰ ਰਹੀ ਹੈ ਪੁਲਿਸਟੋਰਾਂਟੋ/ਬਿਊਰੋ ਨਿਊਜ਼ : ਟੋਰਾਂਟੋ ਦੇ ਪੂਰਬੀ ਸਿਰੇ ਉੱਤੇ ਸਬਵੇਅ ਸਟੇਸ਼ਨ ਉੱਤੇ ਇੱਕ ਵਿਅਕਤੀ ਉੱਤੇ ਚਾਕੂ ਨਾਲ ਵਾਰ ਕਰਨ ਵਾਲੇ ਮਸ਼ਕੂਕ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਐਤਵਾਰ ਨੂੰ ਸ਼ਾਮੀਂ 6:20 ਵਜੇ ਦੇ ਨੇੜੇ ਤੇੜੇ ਪੁਲਿਸ ਅਧਿਕਾਰੀ ਵਿਕਟੋਰੀਆ ਪਾਰਕ ਸਟੇਸ਼ਨ ਪਹੁੰਚੇ। ਪੁਲਿਸ ਨੇ ਦੱਸਿਆ ਕਿ ਇੱਥੇ ਇੱਕ 50 ਸਾਲਾ ਵਿਅਕਤੀ ‘ਤੇ ਸਟੇਸ਼ਨ ਦੇ ਬੱਸ ਬੇਅ ਏਰੀਆ ਵਿੱਚ ਧੜ ਉੱਤੇ ਚਾਕੂ ਨਾਲ ਵਾਰ ਕੀਤਾ ਗਿਆ ਸੀ। ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ।
ਮਸ਼ਕੂਕ ਕਾਰੇ ਨੂੰ ਅੰਜਾਮ ਦੇਣ ਤੋਂ ਬਾਅਦ ਵਿਕਟੋਰੀਆ ਪਾਰਕ ਐਵਨਿਊ ਦੇ ਉੱਤਰ ਵੱਲ ਚਲਾ ਗਿਆ। ਪੁਲਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਹ ਬਲੈਕ ਵਿਅਕਤੀ ਸੀ, ਜੋ ਕਿ ਆਪਣੇ 20ਵਿਆਂ ਵਿੱਚ ਸੀ, ਉਸ ਦਾ ਕੱਦ ਪੰਜ ਫੁੱਟ ਅੱਠ ਇੰਚ ਸੀ ਤੇ ਉਸ ਨੇ ਪੀਲੇ ਰੰਗ ਦੇ ਜੁੱਤੇ ਪਾਏ ਹੋਏ ਸਨ। ਇਸ ਸਬੰਧ ਵਿੱਚ ਹੋਰ ਜਾਣਕਾਰੀ ਰੱਖਣ ਵਾਲੇ ਨੂੰ ਪੁਲਿਸ ਨਾਲ ਸੰਪਰਕ ਕਰਨ ਲਈ ਆਖਿਆ ਗਿਆ ਹੈ।

RELATED ARTICLES
POPULAR POSTS