2.4 C
Toronto
Thursday, November 27, 2025
spot_img
Homeਜੀ.ਟੀ.ਏ. ਨਿਊਜ਼ਮਿਸੀਸਾਗਾ ਵਿਚ ਟਰੱਕ-ਕੈਂਟਰ ਦੀ ਟੱਕਰ 'ਚ ਪਟਿਆਲਾ ਦੇ ਨੌਜਵਾਨ ਦੀ ਮੌਤ

ਮਿਸੀਸਾਗਾ ਵਿਚ ਟਰੱਕ-ਕੈਂਟਰ ਦੀ ਟੱਕਰ ‘ਚ ਪਟਿਆਲਾ ਦੇ ਨੌਜਵਾਨ ਦੀ ਮੌਤ

ਮਿਸੀਸਾਗਾ/ਬਿਊਰੋ ਨਿਊਜ਼ : ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਦੇ ਪਿੰਡ ਸਾਗਰਾ ਦੇ 24 ਸਾਲਾ ਨੌਜਵਾਨ ਦੀ ਕੈਨੇਡਾ ਵਿਚ ਜਨਮ ਦਿਨ ਵਾਲੇ ਦਿਨ ਇੱਕ ਹਾਦਸੇ ਵਿਚ ਮੌਤ ਹੋ ਗਈ। ਗੁਰਪਿੰਦਰ ਸਿੰਘ ਟਰੱਕ ਚਲਾ ਰਿਹਾ ਸੀ ਜਦੋਂ ਉਸ ਦਾ ਟਰੱਕ ਸਾਹਮਣੇ ਤੋਂ ਆ ਰਹੇ ਤੇਲ ਟੈਂਕਰ ਨਾਲ ਟਕਰਾ ਗਿਆ। ਉਸ ਦੇ ਟਰੱਕ ਨੂੰ ਧਮਾਕੇ ਤੋਂ ਬਾਅਦ ਅੱਗ ਲੱਗ ਗਈ। ਇਸ ਦੌਰਾਨ ਗੁਰਪਿੰਦਰ ਸਿੰਘ ਅਤੇ ਕੇਰਲਾ ਦੇ ਉਸ ਦੇ ਇੱਕ ਸਾਥੀ ਦੀ ਮੌਤ ਹੋ ਗਈ।
ਗੁਰਪਿੰਦਰ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 4 ਸਾਲਾਂ ਤੋਂ ਉੱਥੇ ਟਰਾਲਾ ਚਲਾਉਂਦਾ ਸੀ। ਐਤਵਾਰ ਨੂੰ ਉਹ ਓਨਟਾਰੀਓ ਤੋਂ ਸਾਮਾਨ ਉਤਾਰ ਰਿਹਾ ਸੀ ਅਤੇ ਮਿਸੀਸਾਗਾ ਵਿੱਚ ਦੋਸਤਾਂ ਨਾਲ ਆਪਣਾ ਜਨਮ ਦਿਨ ਮਨਾਉਣ ਲਈ ਘਰ ਪਰਤ ਰਿਹਾ ਸੀ। ਇਸੇ ਦੌਰਾਨ ਇਹ ਹਾਦਸਾ ਵਾਪਰ ਗਿਆ। ਪਿਤਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਉਸ ਨੇ ਆਪਣੇ ਬੇਟੇ ਨਾਲ ਗੱਲ ਕੀਤੀ ਸੀ। ਉਹ 6 ਸਾਲਾਂ ਤੋਂ ਘਰ ਨਹੀਂ ਆਇਆ ਸੀ।

 

RELATED ARTICLES
POPULAR POSTS