Breaking News
Home / ਕੈਨੇਡਾ / ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ

ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਵਿੱਚ ਸ਼ਹੀਦੀ ਸਮਾਗ਼ਮ 23 ਤੋਂ 25 ਦਸੰਬਰ ਨੂੰ

logo-2-1-300x105-3-300x105ਮਿਸੀਸਾਗਾ/ਡਾ.ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਗੁਜਰ ਕੌਰ ਜੀ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਜੋ ਰਹਿੰਦੀ ਦੁਨੀਆਂ ਤੱਕ ਯਾਦ ਰਹੇਗੀ, ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਿਹ ਸਿੰਘ ਸ਼ਹੀਦੀ ਯਾਦਗਾਰ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿੱਚ ਸ਼ੁੱਕਰਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਗੁਰਬਾਣੀ ਦੇ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਐਤਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ।
ਉਪਰੰਤ, ਗੁਰਬਾਣੀ ਦਾ ਮਨੋਹਰ ਕੀਰਤਨ, ਢਾਡੀ ਵਾਰਾਂ ਅਤੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਸਬੰਧੀ ਵਿਚਾਰਾਂ ਹੋਣਗੀਆਂ। ਇਸ ਸਾਲ ਇਸ ਮਹਾਨ ਸ਼ਹੀਦੀ ਸਮਾਗ਼ਮ ਵਿੱਚ ਆਪਣੀ ਹਾਜ਼ਰੀ ਲੁਆਉਣ ਲਈ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਜੋ 8 ਸਾਲ ਗੁਰਦੁਆਰਾ ਸਾਹਿਬ ਦੂਖ ਨਿਵਾਰਨ ਪਟਿਆਲਾ ਅਤੇ 12 ਸਾਲ ਗੁਰਦੁਆਰਾ ਸਾਹਿਬ ਫ਼ਤਿਹਗੜ੍ਹ ਸਾਹਿਬ ਵਿਖੇ ਕਥਾਵਾਚਕ ਅਤੇ ਹੈੱਡ ਗ੍ਰੰਥੀ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਉਨ੍ਹਾਂ ਦਾ ਪਿਛੋਕੜ ਵੀ ਫ਼ਤਿਹਗੜ੍ਹ ਸਾਹਿਬ ਨਾਲ ਜੁੜਿਆ ਹੋਇਆ ਹੈ, ਵੀ ਉਚੇਚੇ ਤੌਰ ‘ਤੇ ਪਹੁੰਚ ਰਹੇ ਹਨ।
ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿੱਚ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਅਤੇ ਸਿੰਘ ਸਾਹਿਬ ਗਿਆਨੀ ਜਸਵਿੰਦਰ ਸਿੰਘ ਜੀ ਕੋਲੋਂ ਸਿੱਖ ਇਤਿਹਾਸ ਦੀ ਕਥਾ ਸਰਵਣ ਕਰੋ ਜੀ। ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰ 647-833-2748 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਉੱਤੇ ਅਸੀਂ ਟੈਕਸ ਨਹੀਂ ਲਾਵਾਂਗੇ : ਫੋਰਡ

Parvasi News, Ontario  ਪ੍ਰੀਮੀਅਰ ਡੱਗ ਫੋਰਡ ਦਾ ਕਹਿਣਾ ਹੈ ਕਿ ਓਨਟਾਰੀਓ ਕਿਊਬਿਕ ਦੀ ਤਰਜ਼ ਉੱਤੇ ਕੋਵਿਡ-19 ਵੈਕਸੀਨੇਸ਼ਨ ਨਾ ਕਰਵਾਉਣ ਵਾਲੇ ਲੋਕਾਂ ਖਿਲਾਫ ਟੈਕਸ ਨਹੀਂ ਲਾਵੇਗਾ। ਟੋਰਾਂਟੋ ਜ਼ੂ ਵਿੱਚ ਖੋਲ੍ਹੇ ਗਏ ਵੈਕਸੀਨੇਸ਼ਨ ਕਲੀਨਿਕ ਦਾ ਜਾਇਜ਼ਾ ਲੈਣ ਗਏ ਫੋਰਡ ਨੇ ਇਹ ਟਿੱਪਣੀ ਕੀਤੀ। ਉਨ੍ਹਾਂ ਆਖਿਆ ਕਿ ਅਸੀਂ ਵੱਖਰੀ ਤਰ੍ਹਾਂ ਦੀ ਪਹੁੰਚ ਅਪਣਾ ਰਹੇ ਹਾਂ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਹੀ ਓਨਟਾਰੀਓ ਦੇ ਚੀਫ ਮੈਡੀਕਲ ਆਫੀਸਰ ਆਫ ਹੈਲਥ ਡਾ· ਕੀਰਨ ਮੂਰ ਨੇ ਆਖਿਆ ਕਿ ਕਿਊਬਿਕ ਦੀ ਯੋਜਨਾ ਉਨ੍ਹਾਂ ਨੂੰ ਦੰਡ ਦੇਣ ਵਰਗੀ ਲੱਗ ਰਹੀ ਹੈ ਤੇ ਉਨ੍ਹਾਂ ਦੇ ਪ੍ਰੋਵਿੰਸ ਵੱਲੋਂ ਇਸ ਤਰ੍ਹਾਂ ਦੇ ਮਾਪਦੰਡ ਲਿਆਉਣ ਬਾਰੇ ਵਿਚਾਰ ਨਹੀਂ ਕੀਤਾ ਜਾ ਰਿਹਾ। ਡਾ· ਕੀਰਨ ਮੂਰ ਨੇ ਆਖਿਆ ਕਿ ਸਾਡੇ ਵੱਲੋਂ ਮਹਾਂਮਾਰੀ ਦੌਰਾਨ ਇਸ ਤਰ੍ਹਾਂ ਦੀ ਕੋਈ ਵੀ ਸਿਫਾਰਿਸ਼ ਸਰਕਾਰ ਨੂੰ ਨਹੀਂ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਅਸੀਂ ਬਾਲਗਾਂ ਨੂੰ ਹਮੇਸ਼ਾਂ ਵੈਕਸੀਨੇਸ਼ਨ ਦੇ ਫਾਇਦੇ ਦੱਸ ਕੇ ਹੀ ਉਨ੍ਹਾਂ ਨੂੰ ਪ੍ਰੇਰਿਤ ਕਰਨਾ ਚਾਹੁੰਦੇ ਹਾਂ ਤੇ ਇਸੇ ਤਰ੍ਹਾਂ ਹੀ ਅਸੀਂ ਉਪਲਬਧਤਾ ਤੇ ਪਹੁੰਚ ਨੂੰ ਵਧਾਉਣਾ ਚਾਹੁੰਦੇ ਹਾਂ। ਗੌਰਤਲਬ ਹੈ ਕਿ ਸਤੰਬਰ ਵਿੱਚ ਓਨਟਾਰੀਓ ਵਿੱਚ ਵੈਕਸੀਨੇਸ਼ਨ ਦੇ ਸਬੂਤ ਸਬੰਧੀ ਸਿਸਟਮ ਸੁ਼ਰੂ ਕੀਤਾ ਗਿਆ ਸੀ, ਇਸ ਤਹਿਤ ਉਨ੍ਹਾਂ ਓਨਟਾਰੀਓ ਵਾਸੀਆਂ ਨੂੰ ਵੈਕਸੀਨੇਸ਼ਨ ਤੋਂ ਛੋਟ ਦਿੱਤੀ ਗਈ ਸੀ ਜਿਹੜੇ ਮੈਡੀਕਲ ਕਾਰਨਾਂ ਕਰਕੇ ਸ਼ੌਟਸ ਨਹੀਂ ਸਨ ਲਵਾ ਸਕਦੇ।