2.6 C
Toronto
Friday, November 7, 2025
spot_img
HomeਕੈਨੇਡਾFrontਪੰਜਾਬ ਸਰਕਾਰ ਦੀ ਐਗਰੀਕਲਚਰ ਪਾਲਿਸੀ ਤਿਆਰ

ਪੰਜਾਬ ਸਰਕਾਰ ਦੀ ਐਗਰੀਕਲਚਰ ਪਾਲਿਸੀ ਤਿਆਰ

ਖੇਤੀਬਾੜੀ ਮੰਤਰੀ ਨੇ ਕਿਹਾ : ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਕਰਾਂਗੇ ਸਮਰਪਿਤ
ਖੰਨਾ/ਬਿਊਰੋ ਨਿਊਜ਼
ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁਡੀਆ ਨੇ ਐਲਾਨ ਕੀਤਾ ਹੈ ਪੰਜਾਬ ਸਰਕਾਰ ਵੱਲੋਂ ਤਿਆਰ ਕੀਤੀ ਗਈ ਐਗਰੀਕਲਚਰ ਪਾਲਿਸੀ ਬਿਲਕੁਲ ਤਿਆਰ ਹੈ। ਇਸ ਪਾਲਿਸੀ ਨੂੰ 16 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਮੌਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਦਿਨ ਅੰਤਰਰਾਸ਼ਟਰੀ ਫੂਡ ਡੇਅ ਵੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੇ ਦਿਨ ਤੋਂ ਇਹ ਸੋਚ ਰਹੀ ਹੈ ਕਿ ਪੰਜਾਬ ਦੀ ਖੇਤੀ ’ਚ ਬਦਲਾਅ ਲਿਆਂਦਾ ਜਾਵੇ ਅਤੇ ਕਿਸਾਨਾਂ ਨੂੰ ਆਰਥਿਕ ਸੰਕਟ ਵਿਚੋਂ ਕੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੀ ਇਹ ਖੇਤੀਬਾੜੀ ਪਾਲਿਸੀ ਬਹੁਤ ਹੀ ਫਾਇਦੇਮੰਦ ਹੋਵੇਗੀ। ਇਸ ਪਾਲਿਸੀ ਅਨੁਸਾਰ ਜਿਸ ਜ਼ਿਲ੍ਹੇ ਦੀ ਜ਼ਮੀਨ ਜਿਸ ਵੀ ਫਸਲ ਲਈ ਫਾਇਦੇਮੰਦ ਹੋਵੇਗੀ, ਉਥੋਂ ਦੇ ਕਿਸਾਨਾਂ ਨੂੰ ਉਹੀ ਫਸਲ ਬੀਜਣ ਦੇ ਲਈ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਤੋਂ ਬਾਹਰ ਕੱਢਿਆ ਜਾਵੇਗਾ ਅਤੇ ਕਿਸਾਨਾਂ ਦੀ ਆਮਦਨ ਵਧਾਈ ਜਾਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਉਮੀਦ ਹੈ ਕਿ ਇਸ ਪਾਲਿਸੀ ਨਾਲ ਪੰਜਾਬ ਦੇ ਖੇਤੀ ਸੈਕਟਰ ਵਿਚ ਨਵੀਂ ਕ੍ਰਾਂਤੀ ਆਵੇਗੀ ਕਿਉਂਕਿ ਖੇਤੀਬਾੜੀ ਪੰਜਾਬ ਦੀ ਰੀੜ੍ਹ ਦੀ ਹੱਡੀ ਹੈ।
RELATED ARTICLES
POPULAR POSTS