ਜ਼ਮੀਨ ਬਦਲੇ ਨੌਕਰੀ ਘੁਟਾਲਾ ਮਾਮਲੇ ’ਚ ਲਾਲੂ ਪਰਿਵਾਰ ਦੀਆਂ ਵਧੀਆਂ ਮੁਸ਼ਕਲਾਂ
ਨਵੀਂ ਦਿੱਲੀ/ਬਿਊੂਰੋ ਨਿਊਜ਼
ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਕੇਂਦਰੀ ਮੰਤਰੀ ਲਾਲੂ ਪ੍ਰਸਾਦ ਯਾਦਵ ਪਰਿਵਾਰ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਲਾਲੂ ਯਾਦਵ, ਰਾਬੜੀ ਦੇਵੀ, ਤੇਜਸਵੀ ਯਾਦਵ ਸਣੇ 17 ਆਰੋਪੀਆਂ ਦੇ ਖਿਲਾਫ ਸੰਮਣ ਜਾਰੀ ਕੀਤਾ ਹੈ। ਇਨ੍ਹਾਂ ਸਾਰੇ ਆਰੋਪੀਆਂ ਨੂੰ 4 ਅਕਤੂਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਨੌਕਰੀ ਬਦਲੇ ਜ਼ਮੀਨ ਘੁਟਾਲਾ ਮਾਮਲੇ ਵਿਚ ਲਾਲੂ ਯਾਦਵ ਦੇ ਬੇਟੇ ਤੇਜਸਵੀ ਯਾਦਵ ਦੇ ਖਿਲਾਫ ਚਾਰਜਸ਼ੀਟ ਵੀ ਅਦਾਲਤ ਨੇ ਮਨਜੂਰ ਕਰ ਲਈ ਹੈ ਅਤੇ ਉਸਦੇ ਖਿਲਾਫ ਵੀ ਕੇਸ ਚੱਲੇਗਾ। ਸੀਬੀਆਈ ਨੇ ਪਹਿਲੀ ਵਾਰ ਬਿਹਾਰ ਦੇ ਡਿਪਟੀ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਆਰੋਪੀ ਬਣਾਇਆ ਹੈ। ਇਸੇ ਦੌਰਾਨ ਡਿਪਟੀ ਸੀਐਮ ਤੇਜਸਵੀ ਯਾਦਵ ਨੇ ਕਿਹਾ ਕਿ ਇਹ ਕੋਈ ਪਹਿਲਾ ਅਤੇ ਆਖਰੀ ਮਾਮਲਾ ਨਹੀਂ ਹੈ ਅਤੇ ਇਹ ਸਭ ਚੱਲਦਾ ਰਹੇਗਾ। ਤੇਜਸਵੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਨਾਲ ਕੋਈ ਫਰਕ ਨਹੀਂ ਪੈਂਦਾ ਅਤੇ ਇਨ੍ਹਾਂ ਸਾਰੇ ਮਾਮਲਿਆਂ ਵਿਚ ਕੋਈ ਦਮ ਨਹੀਂ ਹੈ।