ਅਦਾਲਤ ਨੇ ਜ਼ਮਾਨਤ ਪਟੀਸ਼ਨ ਦੂਜੀ ਵਾਰ ਕੀਤੀ ਰੱਦ
![](https://parvasinewspaper.com/wp-content/uploads/2023/09/OP.jpg)
ਅੰਮਿ੍ਰਤਸਰ/ਬਿਊਰੋ ਨਿਊਜ਼ : ਭਿ੍ਰਸ਼ਟਾਚਾਰ ਦੇ ਮਾਮਲੇ ’ਚ ਜੇਲ੍ਹ ਬੰਦ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀਆ ਦੀਆਂ ਮੁਸ਼ਕਿਲਾਂ ਹੋਰ ਵਧ ਗਈਆਂ ਹਨ ਕਿਉਂਕਿ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਨੂੰ ਦੂਜੀ ਵਾਰ ਰੱਦ ਕਰ ਦਿੱਤਾ ਹੈ। ਸਾਬਕਾ ਉਪ ਮੁੱਖ ਮੰਤਰੀ ਓ ਪੀ ਸੋਨੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਅੰਮਿ੍ਰਤਸਰ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ ਕੀਤਾ ਹੋਇਆ ਹੈ ਅਤੇ ਉਹ ਇਸ ਸਮੇਂ ਜੇਲ੍ਹ ’ਚ ਬੰਦ ਹਨ। ਗਿ੍ਰਫ਼ਤਾਰੀ ਤੋਂ ਬਾਅਦ ਸੋਨੀ ਪਹਿਲੇ ਹੀ ਦਿਨ ਤੋਂ ਬੀਮਾਰ ਹਨ, ਜਿਸ ਕਾਰਨ ਉਨ੍ਹਾਂ ਨੂੰ ਮੈਡੀਕਲ ਸੈਂਟਰ ’ਚ ਰੱਖਿਆ ਗਿਆ ਸੀ। ਇਸੇ ਦੌਰਾਨ ਉਨ੍ਹਾਂ ਦੀ ਪੇਸ਼ੀ ਲਈ ਵੀਡੀਓ ਕਾਨਫਰੰਸਿੰਗ ਦਾ ਪ੍ਰਬੰਧ ਵੀ ਕੀਤਾ ਗਿਆ ਸੀ। ਇਸ ਸਬੰਧੀ ਉਨ੍ਹਾਂ ਨੇ ਪਹਿਲਾਂ ਮੈਡੀਕਲ ਆਧਾਰ ’ਤੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਸ਼ੈਸ਼ਨ ਕੋਰਟ ਨੇ ਰੱਦ ਕਰ ਦਿੱਤਾ ਸੀ। ਇਸ ਤੋਂ ਬਾਅਦ ਓਮ ਪ੍ਰਕਾਸ਼ ਸੋਨੀ ਨੇ ਰੈਗੂਲਰ ਜ਼ਮਾਨਤ ਲਈ ਮੁੜ ਪਟੀਸ਼ਨ ਦਾਇਰ ਕੀਤੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜ਼ਮਾਨਤ ਪਟੀਸ਼ਨ ’ਤੇ ਤਿੰਨ ਦਿਨ ਬਹਿਸ ਹੋਈ ਅਤੇ ਸ਼ੈਸਨ ਕੋਰਟ ਨੇ ਸਾਰੇ ਪਹਿਲੂਆਂ ਨੂੰ ਵਿਚਾਰਨ ਤੋਂ ਬਾਅਦ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ਨੂੰ ਮੁੜ ਰੱਦ ਕਰ ਦਿੱਤਾ।