Breaking News
Home / ਕੈਨੇਡਾ / Front / ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਕੈਨੇਡਾ ਦੌਰੇ ’ਤੇ

ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਕੈਨੇਡਾ ਦੌਰੇ ’ਤੇ

ਕੈਨੇਡਾ ਪਹੁੰਚਣ ’ਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੀਤਾ ਸਵਾਗਤ


ਟੋਰਾਂਟੋ/ਬਿਊਰੋ ਨਿਊਜ਼ : ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਰੂਸ ਅਤੇ ਯੂਕਰੇਨ ਦਰਮਿਆਨ ਜੰਗ ਚੱਲ ਰਹੀ ਹੈ। ਬੇਸ਼ੱਕ ਇਹ ਜੰਗ ਹੁਣ ਥੋੜ੍ਹੀ ਠੰਢੀ ਪੈ ਚੁੱਕੀ ਹੈ ਪ੍ਰੰਤੂ ਹੁਣ ਵੀ ਰੁਕ-ਰੁਕ ਕੇ ਦੋਵੇਂ ਦੇਸ਼ਾਂ ਵੱਲੋਂ ਇਕ ਦੂਜੇ ’ਤੇ ਹਮਲੇ ਕੀਤੇ ਜਾਂਦੇ ਹਨ। ਇਸ ਸਭ ਦੇ ਚਲਦਿਆਂ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜੇਲੇਂਸਕੀ ਆਰਥਿਕ ਮਦਦ ਜੁਟਾਉਣ ਲਈ ਕੈਨੇਡਾ ਦੌਰੇ ’ਤੇ ਪਹੁੰਚੇ। ਕੈਨੇਡਾ ਪਹੁੰਚਣ ’ਤੇ ਜੇਲੇਂਸਕੀ ਦਾ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਵੱਲੋਂ ਸਵਾਗਤ ਕੀਤਾ। ਆਪਣੇ ਦੌਰੇ ਦੌਰਾਨ ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ ਕੈਨੇਡੀਅਨ ਸੰਸਦ ਨੂੰ ਵੀ ਸੰਬੋਧਨ ਕਰਨਗੇ। ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੀ ਜੰਗ ਦੇ ਦਰਮਿਆਨ ਜੇਲੇਂਸਕੀ ਦਾ ਇਹ ਪਹਿਲਾ ਕੈਨੇਡਾ ਦੌਰਾ ਹੈ। ਇਸ ਤੋਂ ਪਹਿਲਾਂ ਯੂਕਰੇਨ ਦੇ ਰਾਸ਼ਟਰਪਤੀ ਜੇਲੇਂਸਕੀ ਨਿਊਯਾਰਕ ਦੇ ਸੰਯੁਕਤ ਰਾਸ਼ਟਰ ਦੇ ਮੰਚ ’ਤੇ ਵੀ ਨਜ਼ਰ ਆਏ ਸਨ ਅਤੇ ਉਨ੍ਹਾਂ ਵ੍ਹਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨਾਲ ਵੀ ਮੁਲਾਕਾਤ ਕੀਤੀ। ਯੂਕਰੇਨੀ ਰਾਸ਼ਟਰਪਤੀ ਜੇਲੇਂਸਕੀ ਆਰਥਿਕ ਮਦਦ ਲੈਣ ਲਈ ਅਮਰੀਕਾ ਗਏ ਸਨ। ਇਸ ਮੌਕੇ ਅਮਰੀਕੀ ਰਾਸ਼ਟਰਪਤੀ ਜੋ ਬਾਈਡਨ ਨੇ ਯੂਕਰੇਨ ਲਈ 30 ਕਰੋੜ ਡਾਲਰ ਤੋਂ ਜ਼ਿਆਦਾ ਦੇ ਪੈਕੇਜ਼ ਨੂੰ ਮਨਜ਼ੂਰੀ ਦਿੱਤੀ ਸੀ।

 

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …