ਦਵਿੰਦਰਪਾਲ ਸਿੰਘ ਭੁੱਲਰ ਨੂੰ ਮਿਲੀ 8 ਹਫਤਿਆਂਦ ਦੀ ਪੈਰੋਲ
ਚੰਡੀਗੜ੍ਹ/ਬਿਊਰੋ ਨਿਊਜ਼ : 1993 ਦੇ ਦਿੱਲੀ ਬੰਬ ਧਮਾਕੇ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦਵਿੰਦਰਪਾਲ ਸਿੰਘ ਭੁੱਲਰ ਨੂੰ ਅਦਾਲਤ ਨੇ ਅੱਠ ਹਫਤਿਆਂ ਦੀ ਪੈਰੋਲ ਦਿੱਤੀ ਹੈ। ਭੁੱਲਰ ਨੂੰ 21 ਸਤੰਬਰ ਤੋਂ 17 ਨਵੰਬਰ ਤੱਕ ਪੈਰੋਲ ਦਿੱਤੀ ਗਈ ਹੈ। ਭੁੱਲਰ ਦੀ ਮਾਨਸਿਕ ਹਾਲਤ ਠੀਕ ਨਾ ਹੋਣ ਕਾਰਨ ਉਸ ਨੂੰ ਸਖਤ ਸੁਰੱਖਿਆ ਹੇਠ ਅੰਮਿ੍ਰਤਸਰ ਦੇ ਸਵਾਮੀ ਵਿਵੇਕਾ ਨੰਦ ਨਸ਼ਾ ਮੁਕਤੀ ਕੇਂਦਰ ਵਿਚ ਰੱਖਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਭੁੱਲਰ ਪਿੰਡ ਦਿਆਲਪੁਰਾ ਭਾਈਕਾ ਦਾ ਵਸਨੀਕ ਹੈ ਅਤੇ ਇਸ ਸਮੇਂ ਉਹ ਬਲਾਕ ਸੀ ਰਣਜੀਤ ਐਵੇਨਿਊ ਅੰਮਿ੍ਰਤਸਰ ਵਿਖੇ ਰਹਿੰਦਾ ਹੈ ਅਤੇ ਮਿਲੀ ਪੈਰੋਲ ਦੌਰਾਨ ਉਹ ਇਥੇ ਹੀ ਰਹੇਗਾ। ਦਵਿੰਦਰਪਾਲ ਸਿੰਘ ਭੁੱਲਰ ਨੂੰ ਇਸ ਤੋਂ ਪਹਿਲਾਂ ਮੌਤ ਦੀ ਸਜ਼ਾ ਸੁਣਾਈ ਗਈ ਸੀ। ਬਾਅਦ ’ਚ ਸਿੱਖ ਜਥੇਬੰਦੀਆਂ ਦੀ ਪਟੀਸ਼ਨ ਦੇ ਚਲਦਿਆਂ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ।