ਪੰਜਾਬ ’ਚ 50 ਹਜ਼ਾਰ ਕਰੋੜ ਦੇ ਕਰਜ਼ ’ਤੇ ਘਮਾਸਾਣ September 25, 2023 ਪੰਜਾਬ ’ਚ 50 ਹਜ਼ਾਰ ਕਰੋੜ ਦੇ ਕਰਜ਼ ’ਤੇ ਘਮਾਸਾਣ ਭਾਜਪਾ ਨੇ ਸੀਐਮ ਭਗਵੰਤ ਮਾਨ ਨੂੰ ਦੱਸਿਆ ਬਾਦਸ਼ਾਹ-ਏ-ਬਰਬਾਦੀ ਚੰਡੀਗੜ੍ਹ/ਬਿਊਰੋ ਨਿਊਜ਼ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਕੋਲ ਫਸੇ ਰੂਰਲ ਡਿਵੈਲਪਮੈਂਟ ਫੰਡ (ਆਰ.ਡੀ.ਐਫ.) ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਬੀਐਲ ਪੁਰੋਹਿਤ ਨੂੰ ਜਦੋਂ ਦੀ ਚਿੱਠੀ ਲਿਖੀ ਹੈ, ਉਸ ਤੋਂ ਬਾਅਦ ਇਸੇ ਮੁੱਦੇ ’ਤੇ ਰਾਜਨੀਤਕ ਦਲਾਂ ਨੇ ਸੀਐਮ ਮਾਨ ਦੀ ਸਿਆਸੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। ਭਾਰਤੀ ਜਨਤਾ ਪਾਰਟੀ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਪੋਸਟਰ ਜਾਰੀ ਕੀਤਾ ਹੈ, ਜਿਸ ਵਿਚ ਉਨ੍ਹਾਂ ਨੂੰ ਬਾਦਸ਼ਾਹ-ਏ-ਬਰਬਾਦੀ ਕਰਾਰ ਦਿੱਤਾ ਗਿਆ ਹੈ। ਭਗਵੰਤ ਮਾਨ ਨੂੰ ਪੁੱਛਿਆ ਗਿਆ ਹੈ ਕਿ 50 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਲਈ ਜ਼ਿੰਮੇਵਾਰ ਕੌਣ ਹੈ। ਹਾਲਾਂਕਿ ਕਰਜ਼ੇ ਸਬੰਧੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੀ ਮੁੱਖ ਮੰਤਰੀ ’ਤੇ ਆਰੋਪਾਂ ਦੀ ਝੜੀ ਲਗਾ ਚੁੱਕੇ ਹਨ। ਧਿਆਨ ਰਹੇ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਆਰ.ਡੀ.ਐਫ. ਦੇ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖੀ ਸੀ, ਪਰ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਦਾ ਜਵਾਬ ਦਿੰਦੇ ਹੋਏ 50 ਹਜ਼ਾਰ ਕਰੋੜ ਰੁਪਏ ਦਾ ਜੋ ਕਰਜ਼ਾ ਲਿਆ ਸੀ, ਉਸਦਾ ਹਿਸਾਬ ਸੀਐਮ ਮਾਨ ਕੋਲੋਂ ਮੰਗ ਲਿਆ। ਨਾਲ ਹੀ ਕਿਹਾ ਕਿ ਆਰ.ਡੀ.ਐਫ. ਦੇ ਲਈ ਸਰਕਾਰ ਨੇ ਮਾਮਲਾ ਸੁਪਰੀਮ ਕੋਰਟ ਵਿਚ ਦਾਇਰ ਕਰ ਰੱਖਿਆ ਹੈ। ਇਸ ਲਈ ਉਹ ਅਜੇ ਇਸ ਮਾਮਲੇ ਵਿਚ ਦਖਲ ਅੰਦਾਜ਼ੀ ਨਹੀਂ ਕਰ ਸਕਦੇ। ਰਾਜਪਾਲ ਦੀ ਇਸ ਚਿੱਠੀ ਤੋਂ ਬਾਅਦ ਸਿਆਸੀ ਵਿਰੋਧੀਆਂ ਨੂੰ ਵੀ ਮੁੱਦਾ ਮਿਲ ਗਿਆ ਹੈ ਅਤੇ ਰਾਜਨੀਤਕ ਦਲਾਂ ਨੇ ਪੰਜਾਬ ਦੀ ‘ਆਪ’ ਸਰਕਾਰ ਦੀ ਸਿਆਸੀ ਘੇਰਾਬੰਦੀ ਸ਼ੁਰੂ ਕਰ ਦਿੱਤੀ ਹੈ। 2023-09-25 Parvasi Chandigarh Share Facebook Twitter Google + Stumbleupon LinkedIn Pinterest