HomeਕੈਨੇਡਾFrontਮਨਪ੍ਰੀਤ ਸਿੰਘ ਬਾਦਲ ਦੇ ਪਲਾਟ ਮਾਮਲੇ ’ਚ ਵਿਜੀਲੈਂਸ ਵੱਲੋਂ ਇਕ ਹੋਰ ਵਿਅਕਤੀ...
ਮਨਪ੍ਰੀਤ ਸਿੰਘ ਬਾਦਲ ਦੇ ਪਲਾਟ ਮਾਮਲੇ ’ਚ ਵਿਜੀਲੈਂਸ ਵੱਲੋਂ ਇਕ ਹੋਰ ਵਿਅਕਤੀ ਗਿ੍ਰਫਤਾਰ
ਮਨਪ੍ਰੀਤ ਸਿੰਘ ਬਾਦਲ ਦੇ ਪਲਾਟ ਮਾਮਲੇ ’ਚ ਵਿਜੀਲੈਂਸ ਵੱਲੋਂ ਇਕ ਹੋਰ ਵਿਅਕਤੀ ਗਿ੍ਰਫਤਾਰ
ਮਨਪ੍ਰੀਤ ਬਾਦਲ ਸਣੇ 6 ਖਿਲਾਫ ਕੇਸ ਹੋਇਆ ਹੈ ਦਰਜ
ਬਠਿੰਡਾ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਦੇ ਮਾਡਲ ਟਾਊਨ ਵਿੱਚ ਪਲਾਟ ਖਰੀਦਣ ਦੇ ਮਾਮਲੇ ਵਿਚ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਇੱਕ ਹੋਰ ਕਰੀਬੀ ਨੂੰ ਗਿ੍ਰਫਤਾਰ ਕਰ ਲਿਆ ਹੈ, ਜਿਸਦੇ ਚੱਲਦਿਆਂ ਹੁਣ ਤੱਕ ਗਿ੍ਰਫਤਾਰੀਆਂ ਦੀ ਗਿਣਤੀ ਤਿੰਨ ਹੋ ਗਈ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਵਿਜੀਲੈਂਸ ਬਿਊਰੋ ਨੇ ਪਲਾਟ ਲਈ ਬੋਲੀ ਦੇਣ ਵਾਲਿਆਂ ਵਿੱਚ ਸ਼ਾਮਲ ਵਿਕਾਸ ਕੁਮਾਰ ਨੂੰ ਗਿ੍ਰਫਤਾਰ ਕੀਤਾ ਹੈ। ਇਸ ਤੋਂ ਪਹਿਲਾਂ ਵਿਜੀਲੈਂਸ ਨੇ ਦੋ ਹੋਰ ਵਿਅਕਤੀਆਂ ਰਾਜੀਵ ਕੁਮਾਰ ਤੇ ਅਮਨਦੀਪ ਨੂੰ ਗਿ੍ਰਫਤਾਰ ਕਰ ਲਿਆ ਸੀ। ਧਿਆਨ ਰਹੇ ਕਿ ਵਿਜੀਲੈਂਸ ਬਿਊਰੋ ਨੇ ਪਲਾਟ ਖਰੀਦੋ ਫਰੋਖਤ ਮਾਮਲੇ ਵਿਚ ਕਾਰਵਾਈ ਕਰਦਿਆਂ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸਣੇ 6 ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ। ਜਿਸ ਵਿਚ ਇਕ ਪੀਸੀਐਸ ਅਧਿਕਾਰੀ ਵੀ ਸ਼ਾਮਲ ਹੈ। ਦੱਸਣਯੋਗ ਹੈ ਕਿ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ਦੇ ਮਾਡਲ ਟਾਊਨ ਫੇਜ਼ 1 ਵਿਚ ਕਮਰਸ਼ੀਅਲ ਪਲਾਟ ਨੂੰ ਰਿਹਾਇਸ਼ੀ ਪਲਾਟ ਵਿੱਚ ਬਦਲ ਕੇ ਆਪਣਾ ਘਰ ਬਣਾਉਣ ਲਈ ਖਰੀਦਿਆ ਸੀ। ਇਹ ਪਲਾਟ ਦਾ ਸੌਦਾ ਕਾਫ਼ੀ ਚਰਚਾ ਵਿਚ ਰਿਹਾ, ਕਿਉਂਕਿ ਵਿੱਤ ਮੰਤਰੀ ’ਤੇ ਆਰੋਪ ਲੱਗੇ ਹਨ ਕਿ ਉਨ੍ਹਾਂ ਨੇ ਨਿਯਮਾਂ ਦੀਆਂ ਧੱਜੀਆਂ ਉਡਾ ਕੇ ਉਕਤ ਪਲਾਟ ਬਹੁਤ ਸਸਤੇ ਭਾਅ ’ਤੇ ਖਰੀਦਿਆ ਸੀ।