Breaking News
Home / ਕੈਨੇਡਾ / Front / ਪੰਜਾਬ ਦੇ ਸਰਕਾਰੀ ਕਰਮਚਾਰੀ ਹੁਣ ਜੀਪੀਐਫ ’ਚ ਵੱਧ ਤੋਂ ਵੱਧ 5 ਲੱਖ ਰੁਪਏ ਹੀ ਕਰਵਾ ਸਕਣਗੇ ਜਮ੍ਹਾਂ

ਪੰਜਾਬ ਦੇ ਸਰਕਾਰੀ ਕਰਮਚਾਰੀ ਹੁਣ ਜੀਪੀਐਫ ’ਚ ਵੱਧ ਤੋਂ ਵੱਧ 5 ਲੱਖ ਰੁਪਏ ਹੀ ਕਰਵਾ ਸਕਣਗੇ ਜਮ੍ਹਾਂ

ਪੰਜਾਬ ਦੇ ਸਰਕਾਰੀ ਕਰਮਚਾਰੀ ਹੁਣ ਜੀਪੀਐਫ ’ਚ ਵੱਧ ਤੋਂ ਵੱਧ 5 ਲੱਖ ਰੁਪਏ ਹੀ ਕਰਵਾ ਸਕਣਗੇ ਜਮ੍ਹਾਂ

ਕੇਂਦਰ ਸਰਕਾਰ ਵਲੋਂ ਨਵੇਂ ਨਿਰਦੇਸ਼ ਜਾਰੀ

ਚੰਡੀਗੜ੍ਹ/ਬਿਊਰੋ ਨਿਊਜ਼

ਪੰਜਾਬ ਦੇ ਸਰਕਾਰੀ ਕਰਮਚਾਰੀ ਹੁਣ ਆਪਣੇ ਜਨਰਲ ਪ੍ਰਾਵੀਡੈਂਟ ਫੰਡ (ਜੀਪੀਐਫ) ਅਕਾਊਂਟ ਵਿਚ ਜਮ੍ਹਾਂ ਧਨਰਾਸ਼ੀ ਤੋਂ ਜ਼ਿਆਦਾ ਵਿਆਜ਼ ਹਾਸਲ ਨਹੀਂ ਕਰ ਸਕਣਗੇ। ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਨਵੇਂ ਨਿਰਦੇਸ਼ ਜਾਰੀ ਕੀਤੇ ਹਨ। ਪੰਜਾਬ ਦੇ ਕਰਮਚਾਰੀ ਹੁਣ ਇਕ ਸਾਲ ਵਿਚ ਜੀਪੀਐਫ ਅਕਾਊਂਟ ਵਿਚ ਵੱਧ ਤੋਂ ਵੱਧ ਪੰਜ ਲੱਖ ਰੁਪਏ ਹੀ ਜਮ੍ਹਾਂ ਕਰ ਸਕਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਸਰਕਾਰੀ ਕਰਮਚਾਰੀਆਂ ਦੇ ਲਈ ਜੀਪੀਐਫ ਅਕਾਊਂਟ ਵਿਚ ਕੈਸ਼ ਜਮ੍ਹਾਂ ਕਰਵਾਉਣ ਦੀ ਕੋਈ ਹੱਦ ਨਹੀਂ ਸੀ। ਨਾਲ ਹੀ ਖਾਤੇ ਵਿਚ ਜਮ੍ਹਾਂ ਧਨਰਾਸ਼ੀ ’ਤੇ ਕਰਮਚਾਰੀਆਂ ਨੂੰ ਸੱਤ ਪ੍ਰਤੀਸ਼ਤ ਤੋਂ ਜ਼ਿਆਦਾ ਵਿਆਜ਼ ਵੀ ਮਿਲਦਾ ਸੀ। ਕੇਂਦਰ ਸਰਕਾਰ ਵਲੋਂ ਜਾਰੀ ਨਵੇਂ ਨਿਰਦੇਸ਼ਾਂ ਤੋਂ ਬਾਅਦ ਹੁਣ ਸਰਕਾਰੀ ਕਰਮਚਾਰੀ ਪ੍ਰਤੀ ਮਹੀਨਾ ਆਪਣੇ ਵੇਤਨ ਵਿਚੋਂ ਸਿਰਫ 40 ਹਜ਼ਾਰ ਰੁਪਏ ਹੀ ਜੀਪੀਐਫ ਖਾਤੇ ਵਿਚ ਜਮ੍ਹਾਂ ਕਰਵਾ ਸਕਣਗੇ। ਕੇਂਦਰ ਸਰਕਾਰ ਨੇ ਨਿਯਮ 1962 ਦੇ ਤਹਿਤ ਪੰਜਾਬ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਨਿਰਦੇਸ਼ਾਂ ਮੁਤਾਬਕ ਸਾਲ 2023-24 ਦੌਰਾਨ ਸਾਰੇ ਸਰਕਾਰੀ ਕਰਮਚਾਰੀ ਅਤੇ ਅਧਿਕਾਰੀ ਜੀਪੀਐਫ ਵਿਚ 5 ਲੱਖ ਰੁਪਏ ਤੋਂ ਜ਼ਿਆਦਾ ਧਨਰਾਸ਼ੀ ਜਮ੍ਹਾਂ ਨਹੀਂ ਕਰ ਸਕਣਗੇ।

Check Also

ਪੰਜਾਬ ’ਚ ਹੁਣ ਦਸਤਾਵੇਜ਼ ਤਸਦੀਕ ਕਰਵਾਉਣ ਲਈ ਪਟਵਾਰੀ ਦੇ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ

ਪ੍ਰਸ਼ਾਸਨਿਕ ਸੁਧਾਰ ਵਿਭਾਗ ਨੇ ਆਨਲਾਈਨ ਵੈਰੀਫਿਕੇਸ਼ਨ ਲਈ ਸਾਰੇ ਪਟਵਾਰੀਆਂ ਦੀਆਂ ਲੌਗਇਨ ਆਈ.ਡੀਜ਼. ਬਣਾਈਆਂ : ਅਮਨ …