ਕਾਂਗਰਸ ਨੇ ਮਹਿਲਾ ਰਾਖਵਾਂਕਰਨ ਨੂੰ ਫਿਰ ਦੱਸਿਆ ਜੁਮਲਾ
ਕਾਂਗਰਸ ਨੇ ਮਹਿਲਾ ਰਾਖਵਾਂਕਰਨ ਨੂੰ ਫਿਰ ਦੱਸਿਆ ਜੁਮਲਾ
ਸ਼ੋਭਾ ਓਝਾ ਨੇ ਕਿਹਾ : ਅਹਿਮ ਮੁੱਦਿਆਂ ਤੋਂ ਭਟਕਾਇਆ ਜਾ ਰਿਹਾ ਹੈ ਧਿਆਨ
ਚੰਡੀਗੜ੍ਹ/ਬਿਊਰੋ ਨਿਊਜ਼

ਕਾਂਗਰਸ ਪਾਰਟੀ ਕੇਂਦਰ ਸਰਕਾਰ ਵਲੋਂ ਲਿਆਂਦੇ ਜਾ ਰਹੇ ਮਹਿਲਾ ਰਾਖਵਾਂਕਰਨ ਬਿੱਲ ’ਤੇ ਸਵਾਲ ਚੁੱਕ ਰਹੀ ਹੈ ਅਤੇ ਇਸ ਨੂੰ ਸਿਰਫ ਇਕ ਜੁਮਲਾ ਦੱਸਿਆ ਜਾ ਰਿਹਾ ਹੈ। ਇਸਦੇ ਚੱਲਦਿਆਂ ਆਲ ਇੰਡੀਆ ਕਾਂਗਰਸ ਕਮੇਟੀ ਦੀ ਇਕ ਸੀਨੀਅਰ ਆਗੂ ਸ਼ੋਭਾ ਓਝਾ ਨੇ ਚੰਡੀਗੜ੍ਹ ਦੇ ਸੈਕਟਰ 15 ਸਥਿਤ ਕਾਂਗਰਸ ਭਵਨ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਨੇ ਮਹਿਲਾ ਰਾਖਵਾਂਕਰਨ ਬਿੱਲ ਨੂੰ ਫਿਰ ਭਾਜਪਾ ਦੀ ਕੇਂਦਰ ਸਰਕਾਰ ਦਾ ਇਕ ਜੁਮਲਾ ਦੱਸਿਆ ਹੈ। ਇਸ ਪ੍ਰੈਸ ਕਾਨਫਰੰਸ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੀ ਹਾਜ਼ਰ ਰਹੇ। ਸ਼ੋਭਾ ਓਝਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀਆਂ ਮਹਿਲਾਵਾਂ ਨਾਲ ਧੋਖਾ ਕੀਤਾ ਹੈ ਅਤੇ ਦੇਸ਼ ਦੀਆਂ ਸਮੱਸਿਆਵਾਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਬੇਰੁਜ਼ਗਾਰੀ ਸਭ ਤੋਂ ਜ਼ਿਆਦਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਮਹਿਲਾ ਰਾਖਵਾਂਕਰਨ ਬਿੱਲ ’ਤੇ ਸਵਾਲ ਚੁੱਕੇ ਸਨ। ਉਨ੍ਹਾਂ ਕਿਹਾ ਸੀ ਕਿ ਭਾਜਪਾ ਸਰਕਾਰ ਚਾਹੁੰਦੀ ਹੈ ਕਿ ਇਹ ਬਿੱਲ ਦਸ ਸਾਲਾਂ ਵਿਚ ਲਾਗੂ ਹੋਵੇ ਅਤੇ ਕਾਂਗਰਸ ਚਾਹੁੰਦੀ ਹੈ ਕਿ ਇਹ ਬਿੱਲ ਅੱਜ ਹੀ ਲਾਗੂ ਹੋਵੇ। ਰਾਹੁਲ ਨੇ ਓਬੀਸੀ ਮਹਿਲਾਵਾਂ ਨੂੰ ਰਾਖਵਾਂਕਰਨ ਨਾ ਦੇਣ ਦਾ ਕਾਰਨ ਵੀ ਕੇਂਦਰ ਸਰਕਾਰ ਕੋਲੋਂ ਪੁੱਛਿਆ ਸੀ।