ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ September 25, 2023 ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ 05 ਜਨਵਰੀ, 2024 ਨੂੰ ਹੋਵੇਗੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਦਿੱਤੀ ਗਈ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਕਰਾਉਣ ਲਈ ਪ੍ਰਵਾਨਗੀ ਦੇ ਦਿੱਤੀ ਹੈ। ਇਹ ਚੋਣ 05 ਜਨਵਰੀ, 2024 ਨੂੰ ਕਰਵਾਈ ਜਾਵੇਗੀ। ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ 05 ਜਨਵਰੀ, 2024 ਦਾ ਦਿਨ ਨਿਰਧਾਰਿਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੀ ਐਨ.ਆਰ.ਆਈ. ਸਭਾ ਸੂਬੇ ਦੇ ਐਨ.ਆਰ.ਆਈਜ਼ ਦੀ ਭਲਾਈ ਲਈ ਸੂਬਾ ਸਰਕਾਰ ਦੀ ਇੱਕ ਏਜੰਸੀ ਵਜੋਂ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸਭਾ ਦੇ ਪ੍ਰਧਾਨ ਦਾ ਕਾਰਜਕਾਲ ਮਾਰਚ, 2022 ਨੂੰ ਸਮਾਪਤ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਪੰਜਾਬੀ ਐਨ.ਆਰ.ਆਈ. ਆਮ ਤੌਰ ’ਤੇ ਦਸੰਬਰ ਮਹੀਨੇ ਭਾਰਤ ਆਉਂਦੇ ਹਨ ਅਤੇ ਉਹ ਮਾਰਚ ਤੱਕ ਇੱਥੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਚੋਣ ਕਰਵਾਊਣ ਦਾ ਇਹ ਬਿਲਕੁੱਲ ਸਹੀ ਸਮਾਂ ਹੈ। ਧਾਲੀਵਾਲ ਨੇ ਦੱਸਿਆ ਕਿ ਐਨ.ਆਰ.ਆਈ. ਸਭਾ ਪੰਜਾਬ ਸਰਕਾਰ ਦੀ ਸਰਪ੍ਰਸਤੀ ਹੇਠ ਕੰਮ ਕਰਦੀ ਹੈ ਅਤੇ ਸਭਾ ਦਾ ਮੁੱਖ ਉਦੇਸ਼ ਪੰਜਾਬ ਦੇ ਐਨ.ਆਰ.ਆਈਜ਼ ਦੀ ਭਲਾਈ ਅਤੇ ਹਿੱਤਾਂ ਲਈ ਕੰਮ ਕਰਨਾ ਹੈ। 2023-09-25 Parvasi Chandigarh Share Facebook Twitter Google + Stumbleupon LinkedIn Pinterest